ਪੰਜਾਬ ਦੀਆਂ ਜੇਲ੍ਹਾਂ 'ਚੋਂ 412 ਕੈਦੀ ਹੋਣਗੇ ਰਿਹਾਅ, ਹਾਈ ਕੋਰਟ ਨੇ ਦਿੱਤੇ ਹੁਕਮ; ਜਾਣੋ ਕੀ ਹੈ ਮਾਮਲਾ

25/05/2025 | Public Times Bureau | Panjab

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ’ਚ 412 ਕੈਦੀਆਂ ਨੂੰ ਦੋ ਹਫ਼ਤੇ ਦੇ ਅੰਦਰ ਅੰਤਰਿਮ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦੀ ਸਮੇਂ ਪਹਿਲਾਂ ਰਿਹਾਈ ਲਈ ਅਰਜ਼ੀਆਂ ਪੈਂਡਿੰਗ ਹਨ। ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਕੈਦੀਆਂ ਦੀਆਂ ਅਰਜ਼ੀਆਂ ’ਤੇ ਕਾਰਵਾਈ ਕਰਨ ’ਚ ਸਪਸ਼ਟ ਅਸਫਲਤਾ ਲਈ ਸੂਬੇ ਦੇ ਅਧਿਕਾਰੀਆਂ ਦੀ ਨਿਖੇਧੀ ਕੀਤੀ। ਜਸਟਿਸ ਬਰਾੜ ਨੇ ਕਿਹਾ ਕਿ ਇੰਨੀ ਵੱਡੀ ਸੰਖਿਆਂ ਵਿਚ ਕੈਦੀਆਂ ਦੀਆਂ ਅਰਜ਼ੀਆਂ ’ਤੇ ਕਾਰਵਾਈ ਕਰਨ ’ਚ ਸੂਬਾ ਸਰਕਾਰਾਂ ਵੱਲੋਂ ਸਪਸ਼ਟ ਅਸਫਲਤਾ ਬਹੁਤ ਚਿੰਤਨਜਨਕ ਹੈ।

ਅਜਿਹਾ ਕਰਨ ਨਾਲ ਅਰਜ਼ੀ ਦੇਣ ਵਾਲੇ ਕੈਦੀਆਂ ਨੂੰ ਵੱਧ ਜੇਲ੍ਹ ਦੀ ਸਜ਼ਾ ਦਾ ਸਾਹਮਣਾ ਕਰਨਾ ਪਿਆ ਹੈ ਜਦਕਿ ਉਹ ਰਿਹਾਈ ਪਾਉਣ ਦੇ ਯੋਗ ਸਨ।ਬੈਂਚ ਨੇ ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਪਿਛਲੇ ਦੋ ਸਾਲਾਂ ਤੋਂ ਪੈਂਡਿੰਗ ਸਮੇਂ ਤੋਂ ਪਹਿਲਾਂ ਰਿਹਾਈ ਦੇ ਮਾਮਲਿਆਂ ਦੇ ਵੇਰਵੇ ਦੇ ਨਾਲ ਹਲਫ਼ਨਾਮਾ ਦਾਖਲ ਕਰਨ ਦਾ ਵੀ ਨਿਰਦੇਸ਼ ਦਿੱਤਾ। ਜਸਟਿਸ ਬਰਾੜ ਨੇ ਕਿਹਾ ਕਿ ਕੈਦੀਆਂ ਦੇ ਨਾਲ ਦੂਜੇ ਦਰਜੇ ਦੇ ਨਾਗਰਿਕ ਵਾਂਗ ਵਰਤਾਓ ਨਹੀਂ ਕੀਤਾ ਜਾ ਸਕਦਾ ਤੇ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਮੌਲਿਕ ਹੱਕਾਂ ਤੋਂ ਵਾਂਝੇ ਕਰਦੇ ਹੋਏ ਚੁਣ-ਚੁਣ ਕੇ ਮਾਮਲੇ ਦਰਜ ਕਰਨ ਦੇ ਖ਼ਿਲਾਫ਼ ਚਿਤਾਵਨੀ ਦਿੱਤੀ।

412 Prisoners To Be Released From Punjab Jails High Court Orders Know What Is The Matter


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App