ਜਿਲ੍ਹਾ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 28 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਉਪਰੰਤ ਜਿੱਥੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਵਾਸਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ, ਭਾਰਤੀ ਜਨਤਾ ਪਾਰਟੀ ਦੇ ਕਈ ਮੈਂਬਰ ਪਹੁੰਚੇ।
ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪੀੜ੍ਹਤ ਐਸ.ਸੀ. ਪਰਿਵਾਰਾਂ ਨਾਲ ਦੁੱਖ ਪ੍ਰਗਟਾਉਣ ਤੋ ਬਾਅਦ ਪਿੰਡ ਭੰਗਾਲੀ ਕਲਾਂ ਦੇ ਬਾਬਾ ਭੀਮ ਰਾਓ ਅੰਬੇਦਕਰ ਚੌਂਕ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰਧਾਨ ਐਸ.ਆਰ ਲੱਧੜ ਨੇ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਸਾਥੀਆਂ ਸਮੇਤ ਐਸ.ਸੀ ਕੈਟਾਗਰੀ ਨਾਲ ਸਬੰਧਤ 16 ਪਰਿਵਾਰਾਂ ਨੂੰ ਮਿਲਣ ਆਏ ਹਨ। ਉਨ੍ਹਾਂ ਨੇ ਕਿਹਾ ਕਿ ਕੇਦਰ ਸਰਕਾਰ ਵਲੋ ਇੰਨ੍ਹਾਂ ਪਰਿਵਾਰਾਂ ਨੂੰ 8 ਲੱਖ 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਨੂੰ ਗਰਾਂਟ ਵਜੋਂ, 5 ਹਜ਼ਾਰ ਰੁਪਏ ਹਰੇਕ ਵਿਧਵਾ ਨੂੰ ਮਹੀਨਾਵਾਰ ਪੈਨਸ਼ਨ, ਪੀੜ੍ਹਤ ਪਰਿਵਾਰਾਂ ਦੇ ਬਚਿਆਂ ਦੀ ਅੱਗੇ ਦੀ ਸਾਰੀ ਪੜ੍ਹਾਈ ਮੁੱਫਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜਿਨ੍ਹਾਂ ਦੇ ਕੱਚੇ ਮਕਾਨ ਹਨ ਉਨ੍ਹਾਂ ਨੁੰ ਪੱਕਾ ਘਰ ਬਣਾ ਕੇ ਦੇਣ ਦੀ ਯੋਜਨਾ ਹੈ, ਜਿਸ ਲਈ ਕੁੱਲ 2 ਲੱਖ 50 ਹਜ਼ਾਰ ਦੀ ਰਾਸ਼ੀ ਦਿੱਤੀ ਜਾਣੀ ਹੈ। ਉਨ੍ਹਾ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੂੰ ਕਿਹਾ ਕਿ ਉਹ ਜਲਦੀ ਤੋ ਜਲਦੀ ਇਨ੍ਹਾਂ ਪਰਿਵਾਰਾਂ ਦੇ ਕੇਸ ਬਣਾ ਕੇ ਕੇਂਦਰ ਸਰਕਾਰ ਨੂੰ ਭੇਜਣ ਤਾਂ ਕਿ ਇਨ੍ਹਾਂ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਹ ਸਭ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਪੀੜ੍ਹਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦੇ ਹੋਏ ਐਸ.ਆਰ ਲੱਧੜ ਨੇ ਕਿਹਾ ਕਿ ਪੰਜਾਬ ਵਿਚ ਅਮਨ ਦੇ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ, ਆਏ ਦਿਨ ਗੈਂਗ ਵਾਰ ਹੋ ਰਹੀ ਹੈ, ਸ਼ਰਾਬ ਮਾਫੀਆ ਨੇ ਸੂਬੇ ਵਿਚ ਆਪਣੇ ਪੈਰ ਪਸਾਰ ਲਏ ਹਨ। ਇਹ ਸ਼ਰਾਬ ਮਾਫੀਆ ਸਿਆਸੀ ਪੁਸ਼ਤ ਪਨਾਹੀ ਤੋਂ ਬਿਨਾਂ ਨਹੀ ਚੱਲ ਸਕਦਾ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਵੀ ਸ਼ਰਾਬ ਮਾਫੀਆ ਨੂੰ ਪ੍ਰਫੁੱਲਤ ਕਰਨ ਵਿਚ ਲੱਗੀ ਹੋਈ ਹੈ। ਗੱਲਬਾਤ ਕਰਦਿਆਂ ਮੋਰਚੇ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਅੱਤਿਆਚਾਰ ਰੋਕੂ ਐਕਟ ਨਹੀ ਲਗਾਇਆ ਗਿਆ, ਜਿਸ ਦੇ ਤਹਿਤ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਸਰਕਾਰ ਅਸਲ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਪ੍ਰਸ਼ਾਸ਼ਨ ਸਿਆਸੀ ਦਬਾਅ ਹੇਠ ਕੰਮ ਕਰ ਰਿਹਾ ਹੈ ਅਤੇ ਪੀੜ੍ਹਤ ਪਰਿਵਾਰਾਂ ਨੂੰ ਨਿਆਂ ਦੇਣ ਵਿਚ ਦੇਰੀ ਕਰ ਰਿਹਾ ਹੈ। ਇਸ ਮੌਕੇ ਉਕਤ ਤੋਂ ਇਲਾਵਾ ਗੁਰਮੁੱਖ ਸਿੰਘ ਕਾਦਰਾਂਬਾਦ, ਹਰਦੀਸ ਸਿੰਘ ਸਰਪੰਚ ਭੰਗਾਲੀ ਕਲਾਂ, ਸੁਰਿੰਦਰ ਸਿੰਘ ਲਾਲੀ ਮਜੀਠਾ ਦਿਹਾਤੀ, ਦਵਿੰਦਰ ਸਿੰਘ ਮਜੀਠਾ ਆਦਿ ਹਾਜ਼ਰ ਸਨ।
Punjab President Of Bjp Sc Morcha Expresses Condolences To The Families Of Those Who Died Due To Poisonous Liquor In Majitha
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)