ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਅਜ਼ਾਦੀ ਘੁਲਾਟੀਏ, ਅਤੇ ਬਾਗਬਾਨੀ ਮੰਤਰੀ ਪੰਜਾਬ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਕਪੂਰਥਲਾ ਵਿਖੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ। ਉਨ੍ਹਾਂ ਸਥਾਨਕ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕਪੂਰਥਲਾ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਭਾਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕ ਜੋ ਕਿ ਦੇਸ਼ ਦਾ ਮਾਣ ਹੁੰਦੇ ਹਨ, ਤੇ ਸਾਨੂੰ ਸਭ ਨੂੰ ਇਨ੍ਹਾਂ ਸਤਿਕਾਰ ਕਰਨਾ ਚਾਹੀਦਾ ਹੈ। ਜੇਕਰ ਕਿਸੇ ਵੀ ਸੈਨਿਕ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਬੰਧਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੂੰ ਦੱਸਣ ਤਾਂ ਜੋ ਉਨ੍ਹਾਂ ਦਾ ਮੌਕੇ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਸਾਬਕਾ ਸੈਨਿਕ ਦੀ ਭਲਾਈ ਲਈ ਸਬੰਧੀ ਉਠਾਏ ਜਾਣ ਵਾਲੇ ਨੁਕਤਿਆਂ ਬਾਰੇ ਮਾਨਯੋਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿਮਾਹੀ ਮੀਟਿੰਗਾਂ ਕਰਨ ਲਈ ਕਿਹਾ।
ਇਸ ਮੌਕੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿਲੋਂ ਨੇ ਕਿਹਾ ਕਿ ਅਸੀਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੂਰਾ-ਪੂਰਾ ਲਾਭ ਪਹੁੰਚਾ ਰਹੇ ਹਾਂ। ਵਿਭਾਗ ਵੱਲੋਂ ਜਾਰੀ ਨਵੀਆਂ ਪਾਲਿਸੀਆਂ ਤਹਿਤ ਬਣਦੇ ਲਾਭ ਸੈਨਿਕ ਵਰਗ ਨੂੰ ਦਿੱਤੇ ਜਾ ਰਹੇ ਹਨ।ਲੈਫਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੈਨਿਕ ਰੈਸਟ ਹਾਊਸ ਦਾ ਨਾਂ ਲੈਫਟੀਨੈਂਟ ਕਰਮਜੀਤ ਸਿੰਘ ਜੱਜ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਜੋ ਕਿ 1945 ਵਿੱਚ ਬਰਮਾ ਦੀ ਲੜਾਈ ਵਿੱਚ ਬਹਾਦਰੀ ਨਾਲ ਲੜਦੇ ਸ਼ਹੀਦ ਹੋ ਗਏ ਸੀ ਅਤੇ ਉਨ੍ਹਾਂ ਨੂੰ ਵਿਕਟੋਰੀਆ ਕਰਾਸ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਤਕਰੀਬਨ 155 ਅਫਸਰ, 11540 ਸਾਬਕਾ ਸੈਨਿਕ, 3199 ਵਿਧਵਾਵਾਂ, 47 ਵੀਰ ਨਾਰੀਆਂ ਅਤੇ 48 ਪੁਰਸਕਾਰ ਵਿਜੇਤਾ ਹਨ।
Mohinder Bhagat Distributes Financial Assistance Checks To Ex servicemen And Their Families
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)