ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਅੰਦਰ ਲੋਕਾਂ ਨੂੰ ਚੰਗੀਆਂ ਸੁੱਖ ਸਹੂਲਤਾਂ ਸਮੇਂ ਸਿਰ ਦੇਣ ਲਈ ਸਰਕਾਰੀ ਬਾਬੂਆਂ ਨੂੰ ਸਮੇਂ ਸਿਰ ਆਪਣੀ ਡਿਊਟੀ ਤੇ ਤੈਨਾਤ ਰਹਿਣ ਦੇ ਹੁਕਮ ਦਿੱਤੇ ਗਏ ਹਨ ਜਿਸ ਦੇ ਚਲਦੇ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਤਹਿਸੀਲ ਕੰਪਲੈਕਸ ਅਜਨਾਲਾ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਅਚਨਚੇਤ ਚੈਕਿੰਗ ਕੀਤੀ ਗਈ ਜਿੱਥੇ ਬਹੁਤ ਸਾਰੇ ਸਰਕਾਰੀ ਬਾਬੂ ਆਪਣੀ ਡਿਊਟੀਆਂ ਤੇ ਹਾਜ਼ਰ ਨਹੀਂ ਹੋਏ ਜਿਸ ਨੂੰ ਲੈ ਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਸ ਦੀ ਲਿਖਤੀ ਰਿਪੋਰਟ ਭੇਜੀ ਗਈ
ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹਨਾਂ ਨੂੰ ਕੁਝ ਦਿਨਾਂ ਤੋਂ ਅਜਨਾਲਾ ਤਹਿਸੀਲ ਕੰਪਲੈਕਸ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸੀ ਜਿਸ ਤੋਂ ਬਾਅਦ ਅੱਜ ਉਹਨਾਂ ਅਚਨਚੇਤ ਤਹਿਸੀਲ ਕੰਮਪਲੈਕਸ ਵਿੱਚ ਪਹੁੰਚ ਕੇ ਚੈਕਿੰਗ ਕੀਤੀ ਜਿੱਥੇ ਬਹੁਤ ਸਾਰੇ ਸਰਕਾਰੀ ਕਰਮਚਾਰੀ ਆਪਣੀ ਡਿਊਟੀ ਤੇ ਹਾਜ਼ਰ ਨਹੀਂ ਸੀ ਜਿਸ ਨੂੰ ਲੈ ਕੇ ਉਹਨਾਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਨੂੰ ਇਸ ਦੀ ਲਿਖਤੀ ਰਿਪੋਰਟ ਭੇਜੀ ਹੈ ਉਹਨਾਂ ਸਰਕਾਰੀ ਬਾਬੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਡਿਊਟੀ ਤੇ ਸਮੇਂ ਸਰ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਕਰਨ
Cabinet Minister Kuldeep Singh Dhaliwal Conducted A Surprise Check After Receiving Complaints In Ajnala Tehsil Complex
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)