ਕਸਬਾ ਫਤਿਆਬਾਦ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆੜ੍ਹਤੀ ਅੇਸੋਸ਼ੀਏਸਨ ਦੇ ਸਥਾਨਕ ਪ੍ਰਧਾਨ ਅਤੇ ਉਸ ਦੇ ਭਾਈਵਾਲ ਉੱਪਰ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪਰ ਉਨ੍ਹਾਂ ਦੇ ਲੱਗੀਆਂ ਗੰਭੀਰ ਸੱਟਾਂ ਕਰਕੇ ਉਥੋਂ ਰੈਫਰ ਕਰ ਦਿੱਤਾ ਗਿਆ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ਉੱਪਰ ਚੌਕੀ ਫਤਿਆਬਾਦ ਦੀ ਪੁਲਿਸ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਹਮਲੇ ਪਿੱਛੇ ਕੀ ਕਾਰਨ ਹੈ, ਫਿਲਹਾਲ ਇਸਦੀ ਕੋਈ ਜਾਣਕਾਰੀ ਨਹੀਂ ਮਿਲ ਸਕੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਪੜਾ ਖੇਤੀ ਸਟੋਰ ਤੇ ਆੜਤੀ ਫਰਮ ਦੇ ਭਾਈਵਾਲ ਪੰਕਜ ਚੋਪੜਾ ਪੁੱਤਰ ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਆਸ਼ੂ ਚੋਪੜਾ ਤੇ ਉਨ੍ਹਾਂ ਦੇ ਭਾਈਵਾਲ ਜਸਕਰਨ ਸਿੰਘ ਜੋ ਆੜ੍ਹਤੀ ਐਸੋਸੀਏਸ਼ਨ ਫਤਿਆਬਾਦ ਦੇ ਪ੍ਰਧਾਨ ਵੀ ਹਨ, ਆਪਣੀ ਦੁਕਾਨ ’ਤੇ ਬੈਠੇ ਸਨ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਪਰ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ। ਰੌਲਾ ਪੈਣ ’ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਉਨ੍ਹਾਂ ਦੱਸਿਆ ਕਿ ਜਖਮੀ ਹੋਏ ਆਸ਼ੂ ਚੋਪੜਾ ਦੇ ਜਸਕਰਨ ਸਿੰਘ ਨੂੰ ਤੁਰੰਤ ਖਡੂਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਰੈਫਰ ਕਰ ਦਿੱਤਾ। ਮੌਕੇ ’ਤੇ ਪੁੱਜੇ ਚੌਕੀ ਫਤਿਆਬਾਦ ਦੇ ਇੰਚਾਰਜ ਏਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦਾ ਜਾਇਜ਼ਾ ਲੈ ਲਿਆ ਗਿਆ ਹੈ ਅਤੇ ਜ਼ਖ਼ਮੀ ਫਿਲਹਾਲ ਇਲਾਜ ਲਈ ਕਿਸੇ ਹੋਰ ਹਸਪਤਾਲ ਲਿਜਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰ ਦੇ ਬਿਆਨਾਂ ਮੁਤਾਬਿਕ ਅਗਲੀ ਕਾਰਵਾਈ ਕੀਤੀ ਜਾਵੇਗੀ।
President Of Aarthi Association And His Associate Attacked With Sharp Weapons Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)