ਮੁਕਤਸਰ 'ਚ ਭੀੜ ਵਾਲੇ ਇਲਾਕੇ 'ਚ ਵਾਪਰੀ ਵੱਡੀ ਵਾਰਦਾਤ, ਮੈਡੀਕਲ ਸਟੋਰ ਤੋਂ ਡੇਢ ਲੱਖ ਰੁਪਏ ਲੁੱਟ ਕੇ ਨਕਾਬਪੋਸ਼ ਹੋਏ ਫ਼ਰਾਰ

31/05/2025 | Public Times Bureau | Panjab

ਹਥਿਆਰਬੰਦ ਲੁਟੇਰਿਆਂ ਨੇ ਦੁਪਹਿਰ 3:30 ਵਜੇ ਦੇ ਕਰੀਬ ਸ਼ਹਿਰ ਦੇ ਮਾਲ ਗੋਦਾਮ ਰੋਡ 'ਤੇ ਓਵਰਬ੍ਰਿਜ ਦੇ ਹੇਠਾਂ ਆਪਨਾ ਮੈਡੀਕਲ ਹਾਲ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਪਹਿਲਾਂ ਦੁਕਾਨਦਾਰ ਦੇ ਕੋਲੋਂ ਦਵਾਈ ਖਰੀਦੀ ਤੇ ਫਿਰ ਉਸਨੂੰ ਇੱਕ ਪਿਸਤੌਲ ਤੇ ਚਾਕੂ ਦਿਖਾਕੇ ਮੰਗੇ ਪੈਸੇ ।

ਜਦੋਂ ਦੁਕਾਨਦਾਰ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ IK ਲੁਟੇਰੇ ਨੇ ਦੁਕਾਨਦਾਰ ਤੇ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਕੈਸ਼ ਬਾਕਸ ਵਿੱਚ ਪਈ 1.5 ਲੱਖ ਰੁਪਏ ਦੀ ਨਕਦੀ ਅਤੇ ਦੁਕਾਨਦਾਰ ਦਾ ਮੋਬਾਈਲ ਫੋਨ ਖੋਹ ਕੇ ਭੱਜ ਗਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ। ਘਟਨਾ ਤੋਂ ਬਾਅਦ ਦੁਕਾਨਦਾਰ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸਨੂੰ ਅੱਗੇ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਨੇ ਇਸ ਘਟਨਾ ਨੂੰ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਲੁਟੇਰੇ ਬੇਖੌਫ਼ ਹੋ ਕੇ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਕੁਝ ਵੀ ਕਰਨ ਤੋਂ ਅਸਮਰੱਥ ਹੈ। ਲੋਕ ਆਪਣੇ ਘਰਾਂ ਅਤੇ ਦੁਕਾਨਾਂ ਵਿੱਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

A Major Incident Took Place In A Crowded Area In Muktsar Masked Men Fled After Looting Rs 1 5 Lakh From A Medical Store


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App