ਅਬੋਹਰ ਦੇ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਹੁੰਚੇ।ਆਇਆ ਹੋਇਆ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜ਼ਬਰ ਤੇ ਜ਼ੁਲਮ ਖਿਲਾਫ਼ ਸਿੱਖ ਹਮੇਸ਼ਾ ਲੜਦੇ ਆਏ ਹਨ ਤੇ ਇਹ ਲੜਾਈ ਜਾਰੀ ਰਹੇਗੀ ।ਦੇਸ਼ ਅਤੇ ਵਿਦੇਸ਼ ਵਿਚ ਖੁਆਰ ਹੋਏ ਸਭ ਮਿਲੇਗੇ ਲੜੀ ਤਹਿਤ ਧਰਮ ਪ੍ਰਚਾਰ ਮੁੰਹਿਮ ਆਰੰਭੀ ਗਈ ਹੈ ਅਤੇ ਜਿਸ ਦਾ ਹਰ ਪਾਸੇ ਤੋਂ ਵੱਡੇ ਪੱਧਰ 'ਤੇ ਹੁੰਗਾਰਾ ਮਿਲ ਰਿਹਾ ਹੈ। ਅਬੋਹਰ ਵਿਖੇ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੋਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਧਰਮ ਪ੍ਰਚਾਰ ਦੀ ਲਹਿਰ ਤਹਿਤ ਦੇਸ਼ ਅਤੇ ਵਿਦੇਸ਼ ਵਿਚ ''ਖੁਆਰ ਹੋਏ ਸਭ ਮਿਲੇਗੇ" ਤਹਿਤ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਅਬੋਹਰ ਵਿਖੇ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਅਬੋਹਰ ਇਲਾਕਾ ਹੁਣ ਪਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਲਗਾਤਾਰ ਇੱਥੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਉਹ ਲਗਾਤਾਰ ਇਸ ਇਲਾਕੇ ਵਿਚ ਆਉਂਦੇ ਰਹਿਣਗੇ। ਇਸ ਦੇ ਨਾਲ ਹੀ ਉਹ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਹਦਾਇਤਾਂ ਦੇ ਕੇ ਇਲਾਕੇ ਵਿਚ ਧਾਰਮਿਕ ਅਦਾਰਾ ਖੋਲਣ ਦੀ ਵੀ ਤਾਕੀਦ ਕਰਨਗੇ । ਗੁਰਦੁਆਰਾ ਦਮਦਮਾ ਸਾਹਿਬ ,ਗੁਰਦੁਆਰਾ ਸੰਗਤਸਰ ਸਾਹਿਬ, ਗੁਰਦੁਆਰਾ ਬਾਬਾ ਦੀਪ ਸਿੰਘ,ਗੁਰਦੁਆਰਾ ਵੱਡ ਤੀਰਥ ਸਾਹਿਬ ਹਰੀਪੁਰਾ,ਗੁਰਦੁਆਰਾ ਹਰਸਰ ਸਾਹਿਬ ਵਹਾਬ ਵਾਲਾ ਅਤੇ ਹਲਕੇ ਦੇ ਵੱਖ-ਵੱਖ ਥਾਵਾਂ ਤੇ ਪ੍ਰੋਗਰਾਮਾਂ ਚ ਸ਼ਿਰਕਤ ਕੀਤੀ।ਗੁਰਦੁਆਰਾ ਨਾਨਕਸਰ ਟੋਬਾ ਸਾਹਿਬ ਵਿੱਚ ਜਿੱਥੇ 80 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਇਸ ਤੋਂ ਇਲਾਵਾ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਤੇ ਜਥੇਦਾਰ ਕੌਰ ਸਿੰਘ ਬਹਾਵ ਵਾਲਾ ਮੈਂਬਰ ਐਸਜੀਪੀਸੀ ਦੇ ਘਰ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਤੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕੌਰ ਸਿੰਘ ਬਹਾਵਵਾਲਾ, ਹਰਚਰਨ ਸਿੰਘ ਪੱਪੂ, ਇੰਦਰਜੀਤ ਸਿੰਘ ਪ੍ਰਚਾਰਕ, ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ, ਤਰਲੋਚਨ ਸਿੰਘ, ਸਚਿਨਜੀਤ ਸਿੰਘ, ਸੁਖਜਿੰਦਰ ਸਿੰਘ ਰਾਜਨ, ਪਰਮਿੰਦਰ ਸਿੰਘ ਗਿੱਲ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Sikhs Have Always Fought Against Oppression And Tyranny And This Fight Will Continue Jathedar Gargajj
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)