ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਦੋਬੁਰਜੀ ਲਿੰਕ ਰੋਡ 'ਤੇ ਪੁਲਿਸ ਵਲੋਂ ਇਕ ਗੈਂਗਸਟਰ ਦਾ ਐਨਕਾਊਂਟਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਅਤੇ ਥਾਣਾ ਸੁਲਤਾਨਵਿੰਡ ਦੇ ਇੰਸਪੈਕਟਰ ਰਾਜਿੰਦਰ ਕੁਮਾਰ ਨੇ ਦੱਸਿਆ ਗੁਰੂ ਅਰਜਨ ਦੇਵ ਕਾਲੋਨੀ ਗੋਇੰਦਵਾਲ ਸਾਹਿਬ ਦੇ ਇਕ ਗੈਂਗਸਟਰ ਗੁਰਲਾਲ ਸਿੰਘ ਹਰਮਨ ਪੁੱਤਰ ਸਰਵਣ ਸਿੰਘ ਨੂੰ ਪਿੰਡ ਸੁਲਤਾਨਵਿੰਡ ਇਲਾਕੇ ਵਿਚ ਪਿਸਤੌਲ ਦੀ ਬਰਾਮਦੀ ਕਰਨ ਲਈ ਲਿਆਂਦਾ ਸੀ ਤਾਂ ਗੁਰਲਾਲ ਸਿੰਘ ਨੇ ਬਰਾਮਦੀ ਮੌਕੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆ ਅਤੇ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਲੱਤ ਵਿਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆ ਨੇ ਦੱਸਿਆ ਕਿ ਗੈਂਗਸਟਰ ਗੁਰਲਾਲ ਸਿੰਘ ਦੇ ਕਬਜ਼ੇ ਵਿਚੋਂ 30 ਬੋਰ ਦਾ ਪਿਸਤੌਲ ਅਤੇ ਇਕ ਜ਼ਿੰਦਾ ਰੋਂਦ ਬਰਾਮਦ ਹੋਇਆ ਹੈ।
Encounter Of Gangster On Sultanwind Doburji Link Road 30 Bore Pistol And A Live Bullet Recovered
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)