ਨਹਿਰੀ ਪਾਣੀ ਦਾ ਇਕ-ਇਕ ਤੁਪਕਾ ਕਿਸਾਨਾਂ ਦੇ ਖੇਤਾਂ ਤਕ ਪਹੁੰਚਾਣ ਦੇ ਹਾਂ ਵਚਨਬੱਧ : ਹਰਪਾਲ ਸਿੰਘ ਚੀਮਾ

01/06/2025 | Public Times Bureau | Panjab

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ, ਦਿੜ੍ਹਬਾ ਦੇ ਪਿੰਡ ਜਨਾਲ ਵਿਖੇ ਕਰੀਬ 2 ਕਰੋੜ 20 ਲੱਖ ਰੁਪਏ ਦੀ ਲਾਗਤ ਪਾਈ ਜਾਣ ਵਾਲੀ 17 ਕਿਲੋਮੀਟਰ ਲੰਬੀ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਰੱਖਿਆ।

ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਕਰੀਬ 850 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ ਇਕ ਬੁੰਦ ਕਿਸਾਨਾਂ ਦੇ ਖੇਤਾਂ ਤਕ ਪੁਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।

ਚੀਮਾ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ, ਜਿਸ ਨਾਲ ਹਲਕਾ ਦਿੜ੍ਹਬਾ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਹਲਕੇ ਵਿੱਚ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਪਿਛਲੇ ਸਾਲ ਵੀ ਵਾਧਾ ਹੋਇਆ ਸੀ ਤੇ ਇਸ ਸਾਲ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੋਲ ਪਾਣੀ ਹੀ ਨਾ ਬਚਿਆ ਤਾਂ ਸੂਬੇ ਵਿੱਚ ਖੇਤੀ ਕਰਨੀ ਸੰਭਵ ਹੀ ਨਹੀਂ ਹੋਣੀ। ਸਰਕਾਰ ਵੱਲੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਾਈ ਸਿੱਧ ਹੋਣਗੇ।

We Are Committed To Delivering Every Drop Of Canal Water To Farmers Fields Harpal Singh Cheema


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App