ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

06/06/2025 | Public Times Bureau | Panjab

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਜੈਨ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਨਵੀਂ ਦਿੱਲੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਸਨਮਾਨਿਤ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਹਨਾ ਬੱਚਿਆਂ ਨੂੰ ਦਿੱਤਾ ਜਾਣਾ ਹੈ ਜਿਨ੍ਹਾਂ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰ, ਸਮਾਜ ਸੇਵਾ, ਵਿਗਿਆਨ ਤਕਨਾਲੋਜੀ, ਵਾਤਾਵਰਣ ਅਤੇ ਕਲਾ 'ਤੇ ਪ੍ਰਭਾਵ ਪਾਇਆ ਹੈ।

ਉਨ੍ਹਾਂ ਦੱਸਿਆ ਕਿ ਕੋਈ ਵੀ ਬੱਚਾ ਜਿਹੜਾ ਕਿ ਭਾਰਤ ਦਾ ਨਾਗਰਿਕ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਘੱਟ ਹੈ, ਇਸ ਐਵਾਰਡ ਲਈ ਯੋਗ ਹੈ। ਯੋਗ ਬੱਚਿਆਂ ਨੂੰ ਨਾਮਜਦ ਕਰਨ ਲਈ ਆਨਲਾਈਨ ਪੋਰਟਲ http://awards.gov.in 'ਤੇ 31 ਜੁਲਾਈ, 2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸਦੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਿਮਲਾਪੁਰੀ, ਨੇੜੇ ਗਿੱਲ ਨਹਿਰ, ਲੁਧਿਆਣਾ, ਫੋਨ ਨੰਬਰ 0161-5126456 ਨੂੰ ਵੀ ਦਿੱਤੀ ਜਾਵੇ ਤਾਂ ਜੋ ਇਸਦੀ ਸੂਚਨਾ ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਨੂੰ ਭੇਜੀ ਜਾ ਸਕੇ।

Online Applications Invited For Prime Minister s National Children s Award


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App