ਸ਼ਹਿਰ ਦੀ ਮਿੱਡ ਵੇ ਕਾਲੋਨੀ ਨੰਬਰ 2 ਦੇ ਰਹਿਣ ਵਾਲੇ ਇੱਕ ਕਾਨੂੰਗੋ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਲਾਸ਼ ਦੇ ਕੋਲ ਇੱਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ ਵਿੱਚ ਮ੍ਰਿਤਕ ਨੇ ਕੋਟਕਪੂਰਾ ਦੇ ਤਿੰਨ ਲੋਕਾਂ ’ਤੇ ਪੈਸਿਆਂ ਨੂੰ ਲੈ ਕੇ ਉਸ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ, ਜਿਸ ’ਤੇ ਮਾਨਸਿਕ ਤੌਰ ’ਤੇ ਦੁੱਖੀ ਹੋ ਕੇ ਉਸਨੇ ਇਹ ਕਦਮ ਚੁੱਕਿਆ। ਥਾਣਾ ਸਦਰ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਕੋਟਕਪੂਰਾ ਦੇ ਤਿੰਨ ਲੋਕਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਮੁਕਤਸਰ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਕੇਵਲਪ੍ਰੀਤ ਕੌਰ ਨੇ ਦੱਸਿਆ ਕਿ ਉਸਦੇ ਪਤੀ ਕਾਨੂੰਗੋ ਜਸਵਿੰਦਰ ਸਿੰਘ (35) ਨੂੰ ਕੋਟਕਪੂਰਾ ਦੇ ਤਿੰਨ ਲੋਕ ਕੁਝ ਪੈਸਿਆਂ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਅਕਸਰ ਪੈਸੇ ਦੀ ਮੰਗ ਕਰਦੇ ਸਨ। ਇਸ ਕਾਰਨ ਉਸ ਦੇ ਪਤੀ ਜਸਵਿੰਦਰ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਇਮਰੋਜ਼ਪ੍ਰੀਤ ਸਿੰਘ, ਰਾਜਵਿੰਦਰ ਸਿੰਘ ਉਰਫ਼ ਲਾਟੂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਸਾਰੇ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਇੱਕ ਸੁਸਾਈਡ ਨੋਟ ਮਿਲਿਆ ਹੈ। ਜਿਸ ਵਿੱਚ ਪੈਸਿਆਂ ਨੂੰ ਲੈ ਕੇ ਉਕਤ ਲੋਕਾਂ ਵੱਲੋਂ ਪ੍ਰੇਸ਼ਾਨ ਕਰਨ ਦੀ ਗੱਲ ਕਹੀ ਗਈ ਹੈ। ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਪੁਲਿਸ ਨੇ ਤਿੰਨਾਂ ਲੋਕਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ, ਪੁਲਿਸ ਅਗਲੀ ਕਾਰਵਾਈ ਕਰੇਗੀ।
New Twist In Kanungo Suicide Case Suicide Note Found Near Body 3 People Accused Of Harassing For Money
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)