ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਰਮਿਆਨ ਪੰਜਾਬ ਪੁਲਿਸ ਵੱਲੋਂ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-15' ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਾਉਣ ਲਈ ਵੱਧ ਤੋਂ ਵੱਧ ਕਾਰਜਬਲ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ10 ਜ਼ਿਲ੍ਹਿਆਂ, ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 93 ਪ੍ਰਵੇਸ਼/ਐਗਜ਼ਿਟ ਪੁਆਇੰਟਾਂ 'ਤੇ ਮਜ਼ਬੂਤ ਨਾਕੇ ਲਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਵਾਹਨਾਂ ਨੂੰ ਜ਼ਬਤ ਕੀਤਾ ਗਿਆ।
On The 111th Day Of The War On Drugs Police Arrested 127 Drug Smugglers With 4 2 Kg Heroin And 3 Kg Opium
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)