ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਐੱਸਐੱਸ ਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਚਾਰ ਕਿਲੋ 916 ਗ੍ਰਾਮ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਘੱਲ ਖੁਰਦ ਪੁਲਿਸ ਦੀ ਇਕ ਟੀਮ ਜਦੋਂ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਬੱਸ ਅੱਡਾ ਫਿਰੋਜ਼ਸ਼ਾਹ ਕੋਲ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਨਿਰਮਲ ਸਿੰਘ ਉਰਫ ਸੋਨੂੰ ਪੁੱਤਰ ਜੰਗੀਰ ਸਿੰਘ ਵਾਸੀ ਨਿਹੰਗਾਂ ਵਾਲੇ ਝੁੱਗੇ ਜੋ ਕਿ ਭਾਰੀ ਮਾਤਰਾ ਵਿਚ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ।
ਖਬਰੀ ਦੀ ਇਤਲਾਹ 'ਤੇ ਕੰਮ ਕਰਦਿਆਂ ਪੁਲਿਸ ਵੱਲੋਂ ਛਾਪੇਮਾਰੀ ਕਰ ਕੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਕੇ 4 ਕਿਲੋ 516 ਗ੍ਰਾਮ ਹੈਰੋਇਨ, ਤਲਾਸ਼ੀ 1540 ਰੁਪਏ ਭਾਰਤੀ ਕਰੰਸੀ, 1 ਮੋਬਾਇਲ ਫੋਨ ਉਪੋ ਟੱਚ ਸਕਰੀਨ ਤੇ ਇਕ ਬੈਗ ਪਾਰਸਲ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਦੱਸਆ ਕਿ ਉਕਤ ਤਸਕਰ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਰੱਖੜੀ ਰੋਡ 'ਤੇ ਪਿੰਡ ਖਾਨੇ ਕੇ ਅਹਿਲ ਦੇ ਕੋਲ ਸਥਿਤ ਇੱਕ ਬੰਦ ਪਏ ਸ਼ੈਲਰ ਚੋਂ ਗੁਰਜੀਤ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਖਾਨੇ ਕੇ ਨੂੰ ਗ੍ਰਿਫਤਾਰ ਕਰ ਕੇ ਉਸਦੇ ਕਬਜ਼ੇ ਵਿੱਚੋਂ 400 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੇ ਕੁਝ ਹੀ ਦਿਨਾਂ ਦੇ ਵਿੱਚ ਪੁਲਿਸ ਵੱਲੋਂ ਬਹੁਤ ਵੱਡੀ ਤਾਦਾਦ ਵਿੱਚ ਹੈਰੋਇਨ ਦੀ ਰਿਕਵਰੀ ਕੀਤੀ ਗਈ ਹੈ। ਇਸ ਮੌਕੇ ਐਸਪੀ ਇਨਵੈਸਟੀਗੇਟਿਵ ਬਲਜੀਤ ਸਿੰਘ ਅਤੇ ਡੀਐਸਪੀ ਰੂਰਲ ਕਰਨ ਸ਼ਰਮਾ ਵੀ ਹਾਜ਼ਰ ਸਨ।
2 Smugglers Arrested With 4 Kg 916 Grams Heroin Indian Currency And A Mobile Phone
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)