ਬੱਚਾ ਨਾ ਹੋਣ 'ਤੇ ਸਹੁਰੇ ਪਰਿਵਾਰ ਵਾਲੇ ਮਾਰਦੇ ਸੀ ਤਾਅਨੇ, ਵਿਆਹੁਤਾ ਔਰਤ ਨੇ ਦੁਪੱਟੇ ਨਾਲ ਫਾਹਾ ਲਾ ਕੀਤੀ ਖੁਦਕੁਸ਼ੀ

23/06/2025 | Public Times Bureau | Panjab

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਵੇਲੀਆਂ ’ਚ ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ’ਤੇ ਪੁੱਜੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮ੍ਰਿਤਕਾ ਦੇ ਪਤੀ, ਸੱਸ ਤੇ ਦਿਓਰ ਵਿਰੁੱਧ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ।

ਸੰਤੋ ਪਤਨੀ ਮੰਗਲ ਸਿੰਘ ਵਾਸੀ ਪਿੰਡ ਪੀਰਾਂ ਵਾਲਾ ਫਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਲੜਕੀ ਸੰਜਨਾ ਉਰਫ ਲਵ ਦਾ ਵਿਆਹ ਸਾਲ 2023 ’ਚ ਜੁਗਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਹਵੇਲੀਆਂ ਦੇ ਨਾਲ ਹੋਇਆ ਸੀ, ਪਰ ਉਸਦੇ ਘਰ ਬੱਚੇ ਨੇ ਜਨਮ ਨਾ ਲਿਆ। ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦੀ ਸੀ। ਸਵੇਰੇ 8 ਵਜੇ ਦੇ ਕਰੀਬ ਉਸ ਨੂੰ ਸੰਜਨਾ ਦੇ ਦਿਉਰ ਦਾ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਨੇ ਫਾਹਾ ਲੈ ਲਿਆ ਹੈ। ਉਸਨੇ ਦੋਸ਼ ਲਗਾਇਆ ਕਿ ਉਸਦੀ ਲੜਕੀ ਨੇ ਪਤੀ ਜੁਗਰਾਜ ਸਿੰਘ, ਦਿਓਰ ਕੁਲਦੀਪ ਸਿੰਘ ਤੇ ਸੱਸ ਬਲਜੀਤ ਕੌਰ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।

Married Woman Commits Suicide By Hanging Herself With A Dupatta After Being Taunted By Her In laws For Not Having Children


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App