ਜਨਰਲ ਮਰਚੈਂਟਸ ਐਸੋਸੀਏਸ਼ਨ ਦਾਣਾ ਮੰਡੀ ਨਵਾਂਸ਼ਹਿਰ ਵੱਲੋਂ ਮਿਤੀ 26, 27, 28, 29 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਕੇ ਦੁਕਾਨਾਂ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ।ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਹ ਜਾਣਕਾਰੀ ਪਿੰਡਾਂ ਵਿਚ ਰਹਿੰਦੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮੇਂ ਸਿਰ ਆਪਣੀਆਂ ਦੁਕਾਨਾਂ ਲਈ ਲੋੜੀਂਦੇ ਸਮਾਨ ਦੀ ਖਰੀਦਦਾਰੀ ਕਰ ਸਕਣ। ਉਨ੍ਹਾਂ ਲੋਕਾਂ ਨੂੰ ਦੁਕਾਨਾਂ ਬੰਦ ਰਹਿਣ ਦੌਰਾਨ ਆਪਣਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਇਸੇ ਬੰਦ 'ਚ ਕੱਪੜਾ, ਕਰਿਆਨਾ, ਜਵੇਲਰਸ ਵੱਲੋਂ ਚਾਰ ਦਿਨ ਦੁਕਾਨਾਂ ਬੰਦ ਰਖਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਮੈਡੀਕਲ ਦੀਆਂ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਜਾ ਰਿਹਾ ਹੈ।
Shops Will Remain Closed For 4 Days In Nawanshahr From Tomorrow Know The Reason
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)