ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਹਰਸਿਮਰਤ ਕੌਰ ਬਾਦਲ ਕਾਫੀ ਗੁੱਸੇ ਚ ਨੇ ਉਨ੍ਹਾਂ ਵਲੋਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਨਾਲ ਚੱਟਨਾ ਵਾਂਗ ਖੜ੍ਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠੀਆ ਵੱਲੋਂ ਬੇਬਾਕੀ ਨਾਲ ਇਸ ਸਰਕਾਰ ਦੇ ਭ੍ਰਿਸ਼ਟ ਤੇ ਅਨੈਤਿਕ ਕਾਰਜਾਂ ਨੂੰ ਬੇਨਕਾਬ ਕਰਨ ਕਰਕੇ ਬਹੁਤ ਘਬਰਾਹਟ 'ਚ ਹਨ।
ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਉਭਾਰਨ ਦੇ ਯਤਨਾਂ ਨੂੰ ਦਬਾਉਣ ਲਈ ਰਾਜ ਏਜੰਸੀਆਂ ਦੀ ਦੁਰਵਰਤੋਂ ਕਰਕੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ।ਇਹ ਕੋਈ ਪਹਿਲਾ ਮਾਮਲਾ ਨਹੀਂ ਕਿ ਅਕਾਲੀ ਲੀਡਰਸ਼ਿਪ ਵਿਰੁੱਧ ਰਾਜਨੀਤਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੋਵੇ। ਅਜਿਹਾ ਬਹੁਤ ਸਮੇਂ ਤੋਂ ਲਗਾਤਾਰ ਵਾਪਰ ਰਿਹਾ ਹੈ ਤੇ ਅਸੀਂ ਇਸਦਾ ਡਟ ਕੇ ਸਾਹਮਣਾ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ
Shiromani Akali Dal Stands With Bikram Singh Majithia Like A Rock Harsimrat Badal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)