ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

26/06/2025 | Public Times Bureau | Darbar Sahib


ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ!

ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

That Humble Being Who Knows Even A Little About Loving Devotional Worship What Surprises Are There For Him


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App