ਸੂਹੀ ਮਹਲਾ ੧ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥
ਰਾਗ ਸੂਹੀ, ਘਰ ੯ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜੀਵ ਮਾਇਆ ਦੇ ਸੁਹਪਣੱ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ। ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ। ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ।੧। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ। (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ।੧।ਰਹਾਉ।
Soohee First Mehl Ninth House The Color Of Safflower Is Transitory It Lasts For Only A Few Days Without The Name The False Woman Is Deluded By Doubt And Plundered By Thieves
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)