ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਹਲਕੇ ਦੇ ਪਿੰਡ ਮਹਿਰਾਜ ‘ਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਸਕੂਲ ਬੱਸ ਖੇਤਾਂ ਵਿੱਚ ਪਲਟ ਗਈ। ਬੱਸ ਵਿੱਚ 25 ਤੋਂ 30 ਸਕੂਲੀ ਬੱਚੇ ਸਵਾਰ ਸਨ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਸ ਡਿਸਬੈਲੈਂਸ ਹੋ ਗਈ ਅਤੇ ਖੇਤਾਂ ਵਿੱਚ ਜਾ ਡਿੱਗੀ। ਸਥਾਨਕ ਲੋਕਾਂ ਦੀ ਮੌਜੂਦਗੀ ਕਾਰਨ ਬੱਚਿਆਂ ਨੂੰ ਤੁਰੰਤ ਬੱਸ ਤੋਂ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਲਾਂਕਿ, ਘਟਨਾ ਦੇ ਤੁਰੰਤ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਸਕੂਲ ਮੈਨੇਜਮੈਂਟ ਜਾਂ ਕੋਈ ਅਧਿਕਾਰੀ ਵੀ ਮਦਦ ਲਈ ਨਹੀਂ ਆਇਆ।
ਖੇਤਾਂ 'ਚ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, 30 ਬੱਚੇ ਸਨ ਸਵਾਰ





