ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਜੀਵਨਜੋਤ ਤਹਿਤ ਜ਼ਿਲ੍ਹੇ ’ਚ ਬਾਲ ਭਿਖਿਆ ਨੂੰ ਰੋਕਣ ਲਈ ਚਲਾਈ ਮੁਹਿੰਮ ਹੇਠ ਬਲਾਕ ਬਲਾਚੌਰ ’ਚ ਬਾਲ ਭਿੱਖਿਆ ’ਚ ਲੱਗੇ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਦੀ ਟੀਮ ਵੱਲੋਂ ਬਲਾਕ ਬਲਾਚੌਰ ’ਚ ਭੱਦੀ ਰੋਡ, ਬੱਸ ਸਟੈਂਡ, ਮੇਨ ਚੌਕ, ਗਹੂਣ ਰੋਡ 'ਤੇ ਚੈਕਿੰਗ ਦੌਰਾਨ ਇਨ੍ਹਾਂ ਤਿੰਨ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ, ਜਿਨ੍ਹਾਂ ਨੂੰ ਅਗਲੇ ਹੁਕਮਾਂ ਲਈ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਹੈ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਦੀ ਸੋਸ਼ਲ ਇਨਵੈਸਟੀਗੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਬੱਚਿਆਂ ਨੂੰ ਉਮਰ ਅਨੁਸਾਰ ਸਕੂਲ ’ਚ ਦਾਖ਼ਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੀ ਦਿੱਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ’ਚ ਲੱਗੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਲ ਭਲਾਈ ਕਮੇਟੀ ਨਾਲ ਮਿਲ ਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਭਵਿੱਖ ’ਚ ਵੀ ਅਜਿਹੇ ਬੱਚਿਆਂ ’ਤੇ ਪੈਨੀ ਨਜ਼ਰ ਰੱਖੀ ਜਾਵੇਗੀ ਅਤੇ ਜੇਕਰ ਕੋਈ ਵੀ ਬੱਚਾ ਭੀਖ ਮੰਗਦਾ ਮਿਲਦਾ ਹੈ ਤਾਂ ਉਸਦੇ ਮਾਪਿਆਂ ਦੀ ਕਾਊਂਸਲਿੰਗ ਕਰ ਕੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਪਾਸੇ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਬਾਲ ਭਿੱਖਿਆ ਸਬੰਧੀ ਚੈਕਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।
Three Begging Children Rescued In Balachaur Appeal Made Not To Give Alms
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)