ਪਟਿਆਲਾ ਦੀ ਸਥਾਨਕ ਵੱਡੀ ਨਦੀ ਵਿੱਚ ਸਵੇਰ ਵੇਲੇ ਇੱਕ ਤੈਰਦੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਇਲਾਕਾ ਵਾਸੀਆਂ ਨੇ ਇਸਦੀ ਸੂਚਨਾ ਪੁਲਿਸ ਤੇ ਗੋਤਾਖੋਰਾਂ ਨੂੰ ਦਿੱਤੀ ਤੇ ਗੋਤਾਖੋਰਾਂ ਨੇ ਲਾਸ਼ ਨੂੰ ਬਾਹਰ ਕੱਢ ਕੇ ਪੁਲਿਸ ਦੇ ਸਾਹਮਣੇ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਤੇ ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਰਾਜਿੰਦਰ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟੇ ਲਈ ਰਖਵਾ ਦਿੱਤਾ ਹੈ। ਨਦੀ 'ਚੋਂ ਲਾਸ਼ ਕੱਢਣ ਵਾਲੇ ਗੋਤਾਖੋਰ ਆਸ਼ੂ ਮਲਿਕ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਦੀ ਦੇ ਕੰਡੇ ਦੇ ਉੱਪਰ ਇੱਕ ਲਾਸ਼ ਤੈਰ ਰਹੀ ਹੈ ਤਾਂ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਨਦੀ ਵਿੱਚੋਂ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ ਦੇ ਕੱਪੜਿਆਂ ਦੇ ਵਿੱਚੋਂ ਕੋਈ ਵੀ ਸ਼ਨਾਖਤ ਵਾਲੀ ਚੀਜ਼ ਨਹੀਂ ਲੱਭੀ ਅਤੇ ਇਸ ਲਾਸ਼ ਨੂੰ ਹੁਣ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।ਗੋਤਾਖੋਰਾਂ ਦੇ ਦੱਸਣ ਮੁਤਾਬਿਕ ਇਸ ਮ੍ਰਿਤਕ ਵਿਅਕਤੀ ਦੀ ਉਮਰ ਤਕਰੀਬਨ 40 ਤੋਂ 45 ਸਾਲ ਲੱਗ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ ਤੇ ਜਾਂਚ ਜਾਰੀ ਹੈ।
Body Of Unidentified Person Found In Patiala s Badi River Atmosphere Of Terror In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)