ਫਿਰੋਜ਼ਪੁਰ ਵਿਖੇ ਇੰਮੀਗ੍ਰੇਸ਼ਨ ਦੇ ਮਾਲਕ ’ਤੇ ਗੋਲੀਆਂ ਚਲਾ ਕੇ ਜ਼ਖਮੀਂ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ 109 (5) ਬੀਐੱਨਐੱਸ ਅਤੇ 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਚਿ ਰਾਹੁਲ ਕੱਕੜ ਨੇ ਦੱਸਿਆ ਕਿ ਉਹ ਇੰਮੀਗ੍ਰੇਸ਼ਨ ਦਾ ਕੰਮ ਕਰਦਾ ਹੈ।

ਮਿਤੀ 31 ਜੁਲਾਈ 2025 ਨੂੰ ਮਾਤਾ ਚਿੰਤਪੂਰਨੀ ਗਿਆ ਸੀ ਤੇ ਵਾਪਸ ਸਵੇਰੇ ਜਦ ਉਹ ਨਾਮਦੇਵ ਚੋਂਕ ਤੋਂ ਹੁੰਦਾ ਹੋਇਆ ਅਨਿਲ ਬਾਗੀ ਰੋਡ ਪਹੁੰਚਿਆ ਤਾਂ ਸਾਹਮਣੇ ਤੋਂ ਮੋਟਰਸਾਈਕਲ ’ਤੇ ਦੋ ਮੌਨੇ ਨੌਜਵਾਨ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਆਏ ਤੇ ਉਸ ’ਤੇ ਫਾਇਰ ਕੀਤਾ, ਜੋ ਉਸ ਨੇ ਆਪਣਾ ਬਚਾਅ ਕਰ ਲਿਆ।

ਰਾਹੁਲ ਕੱਕੜ ਨੇ ਦੱਸਿਆ ਕਿ ਜਿਸ ਨਾਲ ਉਹ ਜ਼ਖਮੀਂ ਹੋ ਗਿਆ ਤੇ ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਰਾਹੁਲ ਕੱਕੜ ਦੇ ਬਿਆਨਾਂ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।