ਜ਼ਮੀਨ ਦੇ ਟੁਕੜੇ ਪਿੱਛੇ ਭਰਾ ਨੇ ਕੀਤਾ ਭਰਾ ਦਾ ਕਤਲ, 17 ਸਾਲ ਕੇਸ ਚੱਲਣ ਤੋਂ ਬਾਅਦ...

04/08/2025 | Public Times Bureau | Panjab

ਤਲਵੰਡੀ ਸਾਬੋ ਉਪਮੰਡਲ ਦੇ ਪਿੰਡ ਨੰਗਲਾ \‘ਚ ਜਮੀਨ ਦੀ ਤਕਸੀਮ ਨੇ ਰਿਸ਼ਤਿਆਂ ਨੂੰ ਇਸ ਹੱਦ ਤੱਕ ਤੋੜ ਦਿੱਤਾ ਕਿ ਭਰਾ ਨੇ ਭਰਾ ਦੀ ਜਾਨ ਲੈ ਲਈ। ਪਿੰਡ ਵਿਚਕਾਰ ਹੋਈ ਹਿੰਸਕ ਝਗੜੇ ਦੀ ਘਟਨਾ \‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦਾ ਪੁੱਤਰ ਗੰਭੀਰ ਜ਼ਖਮੀ ਹੋ ਗਿਆ।

ਮ੍ਰਿਤਕ ਦੀ ਪਛਾਣ ਮੇਜਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਨੰਗਲਾ ਵਜੋਂ ਹੋਈ ਹੈ। ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਮੀਨ ਨੂੰ ਲੈ ਕੇ ਤਾਏ ਅਤੇ ਚਚੇਰੇ ਭਰਾਵਾਂ ਨਾਲ 17 ਸਾਲਾਂ ਤੋਂ ਝਗੜਾ ਚੱਲ ਰਿਹਾ ਸੀ, ਜਿਸਦਾ ਹਾਲੀਆ ਫੈਸਲਾ ਉਨ੍ਹਾਂ ਦੇ ਹੱਕ ਵਿਚ ਆਇਆ। ਇੰਤਕਾਲ ਵੀ ਹੋ ਗਿਆ, ਪਰ ਤਾਏ ਅਤੇ ਭਰਾਵਾਂ ਨੇ ਖਾਲ ਨਹੀਂ ਛੱਡੀ।

ਗੁਰਪ੍ਰੀਤ ਅਨੁਸਾਰ ਉਹ ਅਤੇ ਉਸਦੇ ਪਿਤਾ ਪਿੰਡ ਦੇ ਸਰਪੰਚ ਕੋਲੋਂ ਵਾਪਸ ਘਰ ਜਾ ਰਹੇ ਸਨ, ਜਦ ਤਾਏ ਅਤੇ ਭਰਾਵਾਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ ਅਤੇ ਰੋੜੇ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਮੇਜਰ ਸਿੰਘ ਦੀ ਮੌਕੇ \‘ਤੇ ਮੌਤ ਹੋ ਗਈ ਜਦਕਿ ਗੁਰਪ੍ਰੀਤ ਸਿੰਘ ਜ਼ਖਮੀ ਹੋ ਗਿਆ।

ਉਸ ਨੇ ਦੋਸ਼ ਲਗਾਇਆ ਕਿ ਇਹ ਸੂਚਜਿਤ ਤਰੀਕੇ ਨਾਲ ਕੀਤਾ ਗਿਆ ਕਤਲ ਹੈ, ਅਤੇ ਮੰਗ ਕੀਤੀ ਕਿ ਦੋਸ਼ੀਆਂ \‘ਤੇ ਧਾਰਾ 302 ਤਹਿਤ ਕਤਲ ਦਾ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਪਰਿਵਾਰ ਨੇ ਸਾਫ਼ ਕਰ ਦਿੱਤਾ ਹੈ ਕਿ ਜਦ ਤਕ ਨਿਆਂ ਨਹੀਂ ਮਿਲਦਾ, ਉਹ ਪੋਸਟਮਾਰਟਮ ਨਹੀਂ ਕਰਵਾਉਣਗੇ ਨਾ ਹੀ ਅੰਤਿਮ ਸੰਸਕਾਰ।

ਦੂਜੇ ਪਾਸੇ, ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਪਿੰਡ ਨੰਗਲਾ \‘ਚ ਜਮੀਨੀ ਵਿਵਾਦ ਨੂੰ ਲੈ ਕੇ ਹਿੰਸਕ ਝਗੜਾ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਦੀ ਹਾਲਤ ਗੰਭੀਰ ਹੈ। **ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Brother Kills Brother Over A Piece Of Land After 17 Years Of Case


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App