ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸਲੇਮਪੁਰ ਦੇ ਇੱਕ 30 ਸਾਲਾ ਨੌਜਵਾਨ ਦੀ ਇਟਲੀ ਦੇ ਵਿੱਚ ਭੇਦ ਭਰੇ ਹਾਲਾਤਾਂ ਵਿੱਚ ਉਸਦੀ ਮੌਤ ਹੋ ਗਈ।ਦੱਸ ਦਈਏ ਕਿ ਚੰਗਾ ਭਵਿੱਖ ਅਤੇ ਘਰ ਦੀ ਗਰੀਬੀ ਦੂਰ ਕਰਨ ਲਈ ਅਕਸਰ ਹੀ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਪਰ ਵਿਦੇਸ਼ਾਂ ਵਿੱਚ ਜਦੋਂ ਕੋਈ ਅਣਹੋਣੀ ਵਾਪਰ ਜਾਂਦੀ ਹੈ ਤਾਂ ਉਸਦੇ ਪਿੱਛੇ ਪਰਿਵਾਰ ਦਾ ਹਾਲਾਤ ਬੜੇ ਖਰਾਬ ਹੁੰਦੇ ਹਨ।
ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਜਿਲੇ ਦੇ ਪਿੰਡ ਸਲੇਮਪੁਰ ਤੋਂ ਸਾਹਮਣੇ ਆਇਆ ਜਿੱਥੇ ਕਿ 30 ਸਾਲਾ ਨੌਜਵਾਨ ਜਿਸ ਦਾ ਨਾਮ ਸੰਦੀਪ ਸੈਣੀ ਸੀ ਜੋ ਘਰ ਦੀ ਗਰੀਬੀ ਦੂਰ ਕਰਨ ਲਈ ਅੱਜ ਤੋਂ ਕੁਝ ਸਾਲ ਪਹਿਲਾਂ ਇਟਲੀ ਗਿਆ ਸੀ ਪਰ ਬੀਤੀ ਤਿੰਨ ਤਰੀਕ ਨੂੰ ਸੰਦੀਪ ਦੀ ਮੌਤ ਦੀ ਖਬਰ ਆਈ ਤਾਂ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਸੰਦੀਪ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਦੀਪ ਇਟਲੀ ਆਪਣੀ ਭੈਣ ਦੇ ਕੋਲ ਗਿਆ ਸੀ ਅਤੇ ਬੜਾ ਵਧੀਆ ਕੰਮ ਕਾਰ ਕਰਦਾ ਸੀ ਪਰ 28 ਤਰੀਕ ਨੂੰ ਸੰਦੀਪ ਨੇ ਆਪਣੀ ਭੈਣ ਦੇ ਘਰ ਜਾਣਾ ਸੀ ਤੇ ਉਹ ਕੰਮ ਤੋਂ ਜਦੋਂ ਨਿਕਲਿਆ ਤਾਂ ਘਰ ਨਹੀਂ ਪਹੁੰਚਿਆ।
Punjabi Youth Dies In Italy Body Found In A Ditch Went Missing A Few Days Ago
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)