ਪੂਰੇ ਦੇਸ਼ ਭਰ ਵਿੱਚ ਭੈਣ ਭਰਾ ਦਾ ਪਵਿੱਤਰ ਰੱਖੜੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਮਨਾਇਆ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਇਹ ਜੇਲ੍ਹਾਂ ਵਿੱਚ ਬੰਦ ਬੰਦੀ ਭਰਾਵਾਂ ਦੇ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਛੂਟ ਦੇ ਕੇ ਇਸ ਤਿਉਹਾਰ ਨੂੰ ਮਨਾਉਣ ਲਈ ਖਾਸ ਉਪਰਾਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤਹਿਤ ਫਾਜ਼ਿਲਕਾ ਦੀ ਸਬ ਜ਼ੇਲ ਵਿੱਚ ਬੰਦੀ ਭਰਾਵਾ ਦੀਆਂ ਭੈਣਾਂ ਵੱਲੋਂ ਰੱਖੜੀ ਬੰਨ੍ਹ ਕੇ ਖੁਸ਼ੀ ਜਾਹਿਰ ਕੀਤੀ ਗਈ। ਰੱਖੜੀ ਦੇ ਪਵਿੱਤਰ ਤਿਊਹਾਰ ਮੌਕੇ ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਰੱਖੜੀ ਬਣਵਾਉਣ ਦੀ ਸਹੂਲਤ ਦਿੱਤੀ ਗਈ। ਕੈਦੀਆਂ ਨੂੰ ਰੱਖੜੀ ਬਣਨ ਪਹੁੰਚੀਆਂ ਉਨ੍ਹਾਂ ਦੀਆਂ ਭੈਣਾਂ ਲਈ ਜੇਲ੍ਹ ਪ੍ਰਸ਼ਾਸਨ ਨੇ ਬਹੁਤ ਵਧੀਆ ਪ੍ਰਬੰਧ ਕੀਤੇ ਸਨ। ਨਾਲ ਹੀ ਸੁਰੱਖਿਆ ਨੂੰ ਲੈ ਕੇ ਵੀ ਪੂਰੀ ਮੁਸਤੈਦੀ ਵਰਤੀ ਗਈ। ਉਥੇ ਹੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਜੇਲ ਦੇ ਸੁਪਰੀਡੈਂਟ ਆਸ਼ੂ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਵਿਸ਼ੇਸ਼ ਛੂਟ ਦਿੱਤੀ ਗਈ ਹੈ ਤਾਂ ਜੋ ਭੈਣਾਂ ਆਪਣੇ ਭਰਾਵਾਂ ਦੇ ਰੱਖੜੀ ਬੰਨਕੇ ਰੱਖੜੀ ਦੇ ਇਸ ਪਵਿੱਤਰ ਤਿਉਹਾਰ ਨੂੰ ਮਨਾ ਸਕਣ। ਭੈਣਾਂ ਵੱਲੋਂ ਭਰੇ ਮਨ ਨਾਲ ਰੱਖੜੀ ਬੰਨ੍ਹ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਜੇਲ੍ਹ ਅੰਦਰ ਬੰਦ ਬੰਦੀ ਭਰਾਵਾਂ ਦੇ ਭੈਣਾਂ ਵੱਲੋਂ ਰੱਖੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਰੱਖੜੀ ਦੇ ਤਿਉਹਾਰ ਨੂੰ ਮੱਦੇਨਜਰ ਰੱਖਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀ ਭਰਾਵਾਂ ਦੀਆਂ ਭੈਣਾਂ ਵੱਲੋਂ ਰੱਖੜੀ ਦੇ ਤਿਊਹਾਰ ਨੂੰ ਮੱਦੇਨਜਰ ਰੱਖਦਿਆ ਵਿਸ਼ੇਸ਼ ਛੂਟ ਦਿੱਤੀ ਗਈ ਹੈ ਤਾਂ ਜੋ ਭੈਣਾ ਜੇਲਾ ਵਿੱਚ ਜਾ ਕੇ ਆਪਣੇ ਭਰਾਵਾ ਦੀ ਕਲਾਈ ਤੇ ਰੱਖੜੀ ਬੰਨ ਸਕਣ। ਜੇਲ੍ਹ ਪਹੁੰਚੀਆਂ ਭੈਣਾਂ ਨੇ ਆਪਣੇ ਭਰਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਗੁੱਟ ਤੇ ਰੱਖੜੀ ਬੰਨੀ।
ਇਸ ਮੌਕੇ 'ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਇੰਤਜ਼ਾਮ ਪੁਖਤਾ ਕੀਤੇ ਗਏ ਸਨ। ਵੱਖ-ਵੱਖ ਥਾਂਵਾਂ ਤੋਂ ਇੱਥੇ ਪਹੁੰਚੀਆਂ ਭੈਣਾਂ ਨੇ ਕਿਹਾ ਕਿ ਸੁਰੱਖਿਆ ਦੇ ਇੰਤਜਾਮ ਬਹੁਤ ਵਧੀਆ ਕੀਤੇ ਗਏ ਹਨ। ਪਹਿਲਾਂ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਜਾ ਕੇ ਭਰਾਵਾਂ ਨਾਲ ਅੰਦਰ ਨਹੀਂ ਮਿਲਣ ਦਿੰਦਾ ਸੀ ਪਰ ਇਸ ਵਾਰ ਉਨ੍ਹਾਂ ਨੇ ਭਰਾਵਾਂ ਨੂੰ ਮਿਲ ਕੇ ਰੱਖੜੀ ਬੰਨੀ ਹੈ। ਦੂਜੇ ਪਾਸੇ ਜੇਲ੍ਹ ਦੇ ਸੁਪਰੀਡੈਂਟ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ ਸਨ। ਕਿਸੇ ਵੀ ਭੈਣ ਨੂੰ ਤਕਲੀਫ ਨਹੀਂ ਆਉਣ ਦਿੱਤੀ ਗਈ।





