ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਸੂਤਰਾਂ ਤੋਂ ਖਬਰ ਆ ਰਹੀ ਹੈ ਕਿ ਨਵੇਂ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦੇ ਪ੍ਰਧਾਨ ਅਹੁਦੇ ਲਈ ਸ਼ਨਿਚਰਵਾਰ ਨੂੰ ਸੀਨੀਅਰ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਨਾ ਲਿਆ ਹੈ। ਕੱਲ੍ਹ ਨੂੰ ਭਰਤੀ ਕਮੇਟੀ ਦਾ ਇਜਲਾਸ ਹੋਣ ਜਾ ਰਿਹਾ ਹੈ। ਇਸ ਦੌਰਾਨ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਬਣਾਈ ਗਈ ਭਰਤੀ ਕਮੇਟੀ ਦੀ ਮੀਟਿੰਗ ਵਿੱਚ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਸਾਰੇ ਅਕਾਲੀ ਆਗੂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ‘ਤੇ ਸਹਿਮਤ ਹੋ ਗਏ ਹਨ। ਹਾਲਾਂਕਿ, ਗਿਆਨੀ ਹਰਪ੍ਰੀਤ ਸਿੰਘ ਨੇ ਦੋ ਦਿਨ ਪਹਿਲਾਂ ਇੱਕ ਪੋਸਟ ਪਾ ਕੇ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਬਜਾਏ ਬੀਬੀ ਸਤਵੰਤ ਕੌਰ ਨੂੰ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ’ਤੇ ਪ੍ਰਧਾਨਗੀ ਲੈਣ ਤੋਂ ਪਿੱਛੇ ਹਟਣ ਦੀ ਗੱਲ ਕਹੀ ਸੀ। ਪਾਰਟੀ ਦੇ ਪ੍ਰਧਾਨ ਅਹੁਦੇ ਲਈ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਵੀ ਕਤਾਰ ਵਿਚ ਹਨ। ਗਿਆਨੀ ਹਰਪ੍ਰੀਤ ਨੇ ਆਖਿਆ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਦੌੜ ਵਿਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਕਿਉਂਕਿ ਭਿੰਡਰਾਂਵਾਲੇ ਦੇ ਸਾਥੀ ਅਮਰੀਕ ਸਿੰਘ ਦੀ ਪੁੱਤਰੀ ਸਤਵੰਤ ਕੌਰ ਵੀ ਦੌੜ ਵਿਚ ਹੈ।
Giani Harpreet Singh Will Be The New Shiromani Akali Dal President Announcement Will Be Made Tomorrow
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)