ਬਰਨਾਲਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਮੀਨੀ ਵਿਵਾਦ ਦੇ ਕਾਰਨ ਇੱਕ ਭਰਾ ਨੇ ਆਪਣੇ ਹੀ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਭਰਾ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ, ਜੋਗਿੰਦਰ ਸਿੰਘ ਆਪਣੀ ਪਤਨੀ ਨਾਲ ਬਾਈਕ ‘ਤੇ ਸਵਾਰ ਹੋ ਕੇ ਨਾਨਕਿਆਂ ਤੋਂ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸਦਾ ਭਰਾ ਸੁਖਦੇਵ ਸਿੰਘ, ਆਪਣੇ ਪੁੱਤ ਨਾਲ ਟਰੈਕਟਰ ‘ਤੇ ਸਵਾਰ ਸੀ। ਜਿਵੇਂ ਹੀ ਸੁਖਦੇਵ ਸਿੰਘ ਨੇ ਸਾਹਮਣੇ ਤੋਂ ਆ ਰਹੇ ਜੋਗਿੰਦਰ ਸਿੰਘ ਨੂੰ ਦੇਖਿਆ, ਉਸਨੇ ਟਰੈਕਟਰ ਰੋਕ ਕੇ ਉਸ ‘ਤੇ ਹਮਲਾ ਕਰ ਦਿੱਤਾ। ਹਮਲੇ ‘ਚ ਜੋਗਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਰ ਸੁਖਦੇਵ ਸਿੰਘ ਇਥੇ ਨਹੀਂ ਰੁਕਿਆ ਅਤੇ ਉਸਨੇ ਟਰੈਕਟਰ ਜੋਗਿੰਦਰ ਸਿੰਘ ਦੇ ਮੂੰਹ ‘ਤੇ ਚੜ੍ਹਾ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਵਿੱਚ ਜੋਗਿੰਦਰ ਸਿੰਘ ਦੀ ਪਤਨੀ ਵੀ ਗੰਭੀਰ ਜ਼ਖਮੀ ਹੋਈ ਹੈ।ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
Brother Murdered His Own Asi Brother Surrounded Him On The Road And Crushed Him With A Tractor
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)