ਰਾਜਧਾਨੀ ਦੇ ਸਕੂਲਾਂ ਨੂੰ ਵੀਰਵਾਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਤਾਜ਼ਾ ਮਾਮਲੇ ਵਿੱਚ, ਦਿੱਲੀ ਦੇ ਦਵਾਰਕਾ ਸੈਕਟਰ-5 ਅਤੇ ਪ੍ਰਸਾਦ ਨਗਰ ਸਮੇਤ 6 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਸਾਵਧਾਨੀ ਵਜੋਂ, ਸਕੂਲ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ । ਬੰਬ ਦੀ ਧਮਕੀ ਦੀ ਜਾਣਕਾਰੀ ਮਿਲਣ 'ਤੇ, ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚੇ ਅਤੇ ਇੱਕ ਘੰਟੇ ਤੱਕ ਤਲਾਸ਼ੀ ਲਈ, ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਡੌਗ ਸਕੁਐਡ ਦੀ ਮਦਦ ਨਾਲ ਵੀ ਜਾਂਚ ਕੀਤੀ ਗਈ। ਇਸ ਤੋਂ ਪਹਿਲਾਂ, ਮੰਗਲਵਾਰ ਰਾਤ ਨੂੰ, ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿੱਚ ਸਥਿਤ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।ਮੰਗਲਵਾਰ ਰਾਤ ਨੂੰ ਲਗਭਗ 9 ਵਜੇ ਇੱਕ ਅਣਪਛਾਤੇ ਵਿਅਕਤੀ ਨੇ ਸਕੂਲ ਦੇ ਅਧਿਕਾਰਤ ਈਮੇਲ 'ਤੇ ਧਮਕੀ ਭਰਿਆ ਈਮੇਲ ਭੇਜਿਆ। ਇਸ ਤੋਂ ਤੁਰੰਤ ਬਾਅਦ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।