ਸੋਸ਼ਲ ਮੀਡੀਆ \‘ਤੇ ਸ੍ਰੀ ਦਰਬਾਰ ਸਾਹਿਬ ਅੰਦਰ ਪਾਣੀ ਆਉਣ ਬਾਰੇ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ ਸਨ। ਇਸ ਬਾਰੇ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਪਾਣੀ ਨਹੀਂ ਆਇਆ ਅਤੇ ਲੋਕਾਂ ਨੂੰ ਅਜਿਹੀਆਂ ਝੂਠੀਆਂ ਖ਼ਬਰਾਂ \‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੁਝ ਲੋਕ ਬੇਬੁਨਿਆਦ ਗੱਲਾਂ ਫੈਲਾ ਕੇ ਸਿੱਖ ਸੰਗਤ ਵਿਚ ਗਲਤਫ਼ਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਹਕੀਕਤ ਇਹ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਸੰਭਾਲ ਅਤੇ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।