ਲੁਧਿਆਣਾ ਦੇ ਪਿੰਡ ਸੰਗੋਵਾਲ ਵਿੱਚ ਵਾਪਰੀ ਇਕ ਦਰਦਨਾਕ ਘਟਨਾ ਨੇ ਸਾਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇੱਥੇ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 20 ਤੇ 21 ਸਾਲ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਦੀ ਛੱਤ ‘ਤੇ ਬਾਰਿਸ਼ ਕਾਰਨ ਪਾਣੀ ਖੜਾ ਸੀ।
ਇਸ ਦੌਰਾਨ ਛੋਟੇ ਪੁੱਤਰ ਨੂੰ ਕਰੰਟ ਲੱਗ ਗਿਆ। ਉਸਦੀ ਚੀਕ ਸੁਣ ਕੇ ਵੱਡਾ ਭਰਾ ਉਸਦੀ ਮਦਦ ਲਈ ਦੌੜਿਆ, ਪਰ ਉਹ ਵੀ ਕਰੰਟ ਦੀ ਚਪੇਟ ‘ਚ ਆ ਗਿਆ। ਦੋਵਾਂ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਇਕ ਪੁੱਤਰ ਲੱਕੜੀ ਦਾ ਕੰਮ ਸਿੱਖ ਰਿਹਾ ਸੀ। ਉਹਨਾਂ ਕਿਹਾ ਕਿ ਇਹ ਹਾਦਸਾ ਬਾਰਿਸ਼ ਦੀ ਵਜ੍ਹਾ ਨਾਲ ਵਾਪਰਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ਾ ਰਾਸ਼ੀ ਦੀ ਮੰਗ ਵੀ ਕੀਤੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ‘ਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।





