ਮੀਹ ਕਰਕੇ ਵਿਦਿਅਕ ਅਦਾਰਿਆਂ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਸੈਂਟਰਾਂ ਨੂੰ ਵੀ 7 ਸਤੰਬਰ ਤਕ ਬੰਦ ਰੱਖਣ ਦਾ ਆਦੇਸ਼

03/09/2025 | Public Times Bureau | Punjab

ਪੰਜਾਬ 'ਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਵਧਦੀ ਹੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਅਦਾਰਿਆਂ 'ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ। ਦੱਸ ਦਈਏ ਕਿ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ, ' ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ 'ਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।




After Educational Institutions Closed Due To Rain Orders Have Been Issued To Keep These Centers In Punjab Closed Till September 7


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App