ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਪੂਰੇ ਸੂਬੇ ਨੂੰ ਹੜ੍ਹ ਪ੍ਰਭਾਵਿਤ ਐਲਾਨੇ ਜਾਣ ਮਗਰੋਂ ਹੜ੍ਹ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਹਿਮਾਚਲ ਪ੍ਰਦੇਸ਼ ’ਚ ਹੋ ਰਹੀ ਬਾਰਿਸ਼ ਕਾਰਨ ਨੰਗਲ ਸਥਿਤ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 1680 ਫੁੱਟ ਤੋਂ ਸਿਰਫ਼ ਦੋ ਫੁੱਟ ਘੱਟ 1678 ਤੱਕ ਪੁੱਜ ਗਿਆ ਹੈ। ਇਸੇ ਕਾਰਨ ਬੀਬੀਐੱਮਬੀ ਨੇ ਡੈਮ ਦੇ ਚਾਰੇ ਫਲੱਡ ਗੇਟ ਇਕ ਫੁੱਟ ਹੋਰ ਖੋਲ੍ਹ ਦਿੱਤੇ ਹਨ। ਇਸ ਤਰ੍ਹਾਂ ਫਲੱਡ ਗੇਟ ਅੱਠ ਫੁੱਟ ਤੱਕ ਖੋਲ੍ਹ ਦਿੱਤੇ ਹਨ।
ਇਹੋ ਜਿਹੇ ਫਲੱਡ ਗੇਟ ਹੁਣ ਅੱਠ ਫੁੱਟ ਤੱਕ ਖੋਲ੍ਹੇ ਦਏ ਗਏ ਹਨ। ਇਸ ਨਾਲ ਸਤਲੁਜ ’ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਨਾਲ ਸੂਬੇ ਦੇ ਸਤਲੁਜ ਨਾਲ ਲੱਗੇ ਜ਼ਿਲ੍ਹਿਆਂ ’ਚ ਲਗਾਤਾਰ ਹੜਵ ਦਾ ਖ਼ਤਰਵਾ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਹਰਿਆਣਾ ਤੋਂ ਨਿਕਲਦੇ ਘੱਗਰ ਦਰਿਆ ਨੇ ਵੀ ਹਰਿਆਣਾ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ’ਚ ਹੜ੍ਹ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ। ਇਸੇ ਵਿਚਾਲੇ ਹਰਿਆਣਾ ’ਚੋਂ ਨਿਕਲਦੇ ਘੱਗਰ ਦਰਿਆ ਨੇਵੀ ਹਰਿਆਣਾ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ’ਚ ਹੜ੍ਹ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ।
ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਕਰੀਬ 63 ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਦੀ ਅਪੀਲ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ’ਚ ਲਗਾਤਾਰ ਕੀਤੀ ਜਾ ਰਹੀ ਹੈ। ਸੂਬੇ ’ਚ ਹੜ੍ਹ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੈਬਨਿਟ ਦੀ ਬੈਠਕ ਸੱਦ ਲਈ ਹੈ। ਉੱਥੇ ਹੀ ਵੀਰਵਾਰ ਨੂੰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪੁੱਜ ਰਹੇ ਹਨ।
ਇਹੀ ਨਹੀਂ ਦੋ ਕੇਂਦਰੀ ਟੀਮਾਂ ਵੀ ਹੜ੍ਹ ਦੇ ਹਾਲਾਤ ਦਾ ਜਾਇਜ਼ਾ ਲੈਣ ਆ ਰਹੀਆਂ ਹਨ। ਸਤਲੁਜ ’ਚ ਪਾਣੀ ਦਾ ਪੱਧਰ ਵਧਣ ਨਾਲ ਜਲੰਧਰ-ਫਿਰੋਜ਼ਪੁਰ ਰੇਲ ਮਾਰਗ ਬੰਦ ਕਰ ਦਿੱਤਾ ਗਿਆ ਹੈ। ਇਹੀ ਨਹੀਂ, ਹੜ੍ਹ ਨੂੰ ਦੇਖਦਿਆਂ ਅਧਿਕਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਕੂਲ-ਕਾਲਜ ਹੁਣ ਸੱਤ ਸਤੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।





