ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਭਾਰੀ ਬਾਰਿਸ਼ ਅਤੇ ਨਦੀਆਂ ਦੇ ਹੜ੍ਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਅਜਿਹੀ ਸਥਿਤੀ ਵਿੱਚ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ, ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵੀ ਨਾਸਾਜ਼ ਦੱਸੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ CM ਰਿਹਾਇਸ਼ ‘ਤੇ ਪਹੁੰਚ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਵੀ ਜਾਨਣਗੇ। ਦੱਸ ਦਈਏ ਕਿ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ





