ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਦਰਜਾ-4 ਯੂਨੀਅਨ ਦੇ ਭੁਪਿੰਦਰ ਸਿੰਘ ਜੰਡਪੁਰੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਭੁਪਿੰਦਰ ਸਿੰਘ ਜੰਡਪੁਰੀ ਪਿਛਲੇ 29 ਸਾਲ ਤੋਂ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਮੌਜੂਦਾ ਸਮੇਂ ਉਹ ਦਫਤਰੀ ਦੇ ਅਹੁਦੇ ਉੱਪਰ ਤੈਨਾਤ ਹਨ। ਇਸ ਮੌਕੇ ਗੁਰਮੁੱਖ ਸਿੰਘ, ਦਫਤਰੀ ਨੂੰ ਵੀ ਸਰਬਸੰਪਤੀ ਨਾਲ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਜੰਡਪੁਰੀ ਨੇ ਕਿਹਾ ਕਿ ਉਹ ਯੂਨੀਅਨ ਮੈਂਬਰਾਂ ਨਾਲ ਰਲ-ਮਿਲਕੇ ਜੱਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਦਰਜਾ-4 ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧਤ ਅਧਿਕਾਰੀਆਂ ਤੱਕ ਪੁੱਜਦੀਆਂ ਕਰਨ ਲਈ ਵੀ ਉਹ ਯਤਨ ਕਰਨਗੇ। ਉਨ੍ਹਾਂ ਆਪਣੀ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ ਹੈ।
ਇਸ ਮੌਕੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ, ਸੁਰਮੁੱਖ ਸਿੰਘ, ਟਿੰਕੂ, ਚਮਕੌਰ ਸਿੰਘ, ਰਵੀ ਕੁਮਾਰ, ਖੁਸ਼ਵਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ, ਚਰਨੋ ਦੇਵੀ, ਅਮਨਦੀਪ ਕੁਮਾਰ, ਚਰਨਜੀਤ ਸਿੰਘ ਅਤੇ ਨਰੇਸ਼ ਕੁਮਾਰ ਨੇ ਭੁਪਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਹਰ ਪੱਖੋਂ ਸਾਥ ਦੇਣ ਦਾ ਭਰੋਸਾ ਦਿੱਤਾ ਹੈ।
Bhupinder Singh Jandpuri Becomes The President Of The Grade 4 Union Of The Information And Public Relations Department
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)