ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮਿਲ ਕੇ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਨੂੰ ਸਪੈਸ਼ਲ ਪੈਕੇਜ ਦੇਣ ਦੀ ਮੰਗ ਕੀਤੀ ਸੀ ਪ੍ਰੰਤੂ ਉਹਨਾਂ ਨੇ ਇਸ ਸਬੰਧੀ ਕੋਈ ਜਵਾਬ ਨਹੀਂ ਦਿੱਤਾ। ਮੈਂ ਪ੍ਰਧਾਨ ਮੰਤਰੀ ਜੀ ਪਾਸੋਂ ਮੰਗ ਕਰਦਾ ਹਾਂ ਕਿ ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਜਲਦ ਕੋਈ ਸਪੈਸ਼ਲ ਪੈਕੇਜ ਐਲਾਨਿਆ ਜਾਵੇ