ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ 'ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਪਰੰਤ, ਜੈਕਾਰਿਆਂ ਦੀਆਂ ਗੂੰਜਾਂ ਵਿੱਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ।





