ਜ਼ਿਲ੍ਹਾ ਮੈਜਿਸਟਰੇਟ-ਕਮ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ -ਜੇਲ੍ਹ ਮਾਲੇਰਕੋਟਲਾ ਦੇ ਆਲ਼ੇ- ਦੁਆਲੇ ਪੈਂਦੇ 500 ਮੀਟਰ ਦੇ ਏਰੀਏ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ਨੂੰ ਨੋ-ਡਰੋਨ ਜ਼ੋਨ ਘੋਸ਼ਿਤ ਕੀਤਾ ਗਿਆ ਹੈ।
ਇਹ ਹੁਕਮ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਪੈਂਦੀ ਸਬ-ਜੇਲ੍ਹ ਮਾਲੇਰਕੋਟਲਾ ਦੀ ਸੁਰੱਖਿਆ ਨੂੰ ਹਰ ਪੱਖ ਤੋਂ ਯਕੀਨੀ ਬਣਾਉਣ ਲਈ ਸਬ- ਜੇਲ੍ਹ ਮਾਲੇਰਕੋਟਲਾ ਦੇ ਆਲ਼ੇ-ਦੁਆਲੇ ਪੈਂਦੇ 500 ਮੀਟਰ ਦੇ ਏਰੀਆ ਨੇੜੇ ਡਰੋਨ ਮੁਵਮੈਂਟ ਨੂੰ ਰੋਕਣ ਲਈ ਨੋ-ਡਰੋਨ ਜ਼ੋਨ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਹ ਹੁਕਮ 01 ਨਵੰਬਰ 2025 ਤੱਕ ਲਾਗੂ ਰਹਿਣਗੇ।





