ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਪੰਜਾਬ, ਹਿਮਾਚਲ, ਉੱਤਰਾਖੰਡ ਅਤੇ ਜੰਮੂ ਕਸ਼ਮੀਰ ਵਿਚ ਹਾਲਾਤ ਹੜ੍ਹਾਂ ਵਾਲੇ ਬਣੇ ਹੋਏ ਹਨ। ਦੇਸ਼ ਵਿੱਚ ਮਾਨਸੂਨ ਦੀ ਰਫ਼ਤਾਰ ਅਜੇ ਵੀ ਬਰਕਰਾਰ ਹੈ, ਜਿਸ ਕਾਰਨ ਰੁਕ-ਰੁਕ ਕੇ ਬਾਰਿਸ਼ਾਂ ਦਾ ਸਿਲਸਿਲਾ ਵੀ ਜਾਰੀ ਹੈ। ਕਈ ਰਾਜਾਂ ਵਿੱਚ ਇੰਨੀ ਜ਼ਿਆਦਾ ਬਾਰਿਸ਼ ਹੋਈ ਕਿ ਹੜ੍ਹ, ਬੱਦਲ ਫਟਣ ਵਰਗੀਆਂ ਘਟਨਾਵਾਂ ਵੀ ਦੇਖਣ ਨੂੰ ਮਿਲੀਆਂ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਮਾਨਸੂਨ ਤੇਜ਼ ਰਫ਼ਤਾਰ ਨਾਲ ਅੱਗੇ ਵਧਦਾ ਰਹੇਗਾ ਅਤੇ ਅਗਲੇ 72 ਘੰਟਿਆਂ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਮੋਹਲੇਧਾਰ ਬਾਰਿਸ਼ ਹੋਵੇਗੀ।
ਰਾਜ ਵਿੱਚ ਮਾਨਸੂਨ ਦੀ ਚੰਗੀ ਗਤੀ ਕਾਰਨ, ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ ਹੈ ਅਤੇ ਇਸਦਾ ਸਿਲਸਿਲਾ ਅਜੇ ਵੀ ਜਾਰੀ ਹੈ। ਫਿਲਹਾਲ ਰਾਜਸਥਾਨ ਵਿੱਚ ਮੌਨਸੂਨ ਦੀ ਰਫ਼ਤਾਰ ਬਣੀ ਰਹੇਗੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਅਗਲੇ 72 ਘੰਟਿਆਂ ਦੌਰਾਨ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਦੌਰਾਨ ਕਈ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 72 ਘੰਟਿਆਂ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਵੀ ਉਮੀਦ ਹੈ।





