ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ ਬੀਤੇ ਕੱਲ੍ਹ ਇੱਕ ਪੰਜ ਸਾਲ ਦਾ ਬੱਚਾ ਕਿਡਨੈਪ ਹੋਇਆ ਸੀ। ਜਿਸ ਦੀ ਸੀਸੀਟੀਵੀ ਵਾਇਰਲ ਹੋ ਰਹੀ ਹੈ। ਪੁਲਿਸ ਨੇ ਸਾਰੀਆਂ ਕੋਸ਼ਿਸ਼ਾਂ ਕਰ ਕੇ ਬੀਤੀ ਰਾਤ ਕਿਡਨੈਪਰ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਜਿਸ ਤੋਂ ਬਾਅਦ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਅੱਜ ਹੁਸ਼ਿਆਰਪੁਰ ਦੇ ਮੰਡੀ ਰਹੀਮ 'ਤੇ ਸਥਿਤ ਸ਼ਮਸ਼ਾਨਘਾਟ ਵਿੱਚੋਂ ਬੱਚੇ ਦੀ ਡੈਡ ਬਾਡੀ ਬਰਾਮਦ ਕੀਤੀ ਗਈ। ਮੌਕੇ 'ਤੇ ਪਹੁੰਚੇ ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕੱਲ ਇੱਕ ਸ਼ਿਕਾਇਤ ਮਿਲੀ ਸੀ ਕਿ ਇੱਕ ਪੰਜ ਸਾਲ ਦਾ ਬੱਚਾ ਨਿਊਦੀਪ ਨਗਰ ਤੋਂ ਗੁੰਮ ਹੋਇਆ ਹੈ। ਜਿਸ ਸਬੰਧੀ ਉਹਨਾਂ ਨੇ ਛਾਣਬੀਣ ਸ਼ੁਰੂ ਕੀਤੀ ਤੇ ਉਨ੍ਹਾਂ ਦੇ ਹੱਥ ਸੀਸੀਟੀਵੀ ਲੱਗੀ। ਜਿਸ ਦੇ ਅਧਾਰ 'ਤੇ ਉਨ੍ਹਾਂ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮ ਦੀ ਗੰਭੀਰਤਾ ਨਾਲ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਬੱਚੇ ਦਾ ਪਤਾ ਲੱਗਾ ਤੇ ਜਦੋਂ ਸ਼ਮਸ਼ਾਨ ਘਾਟ ਜਾ ਕੇ ਦੇਖਿਆ ਤਾਂ ਬੱਚਾ ਮ੍ਰਿਤਕ ਹਾਲਤ ਵਿੱਚ ਸੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਵਿਅਕਤੀ ਦੀ ਪੁੱਛਗਿਛ ਬੜੀ ਹੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਕਿਡਨੈਪ ਕਰਨ ਪਿੱਛੇ ਉਸਦਾ ਮਕਸਦ ਕੀ ਸੀ ਅਤੇ ਕੀ ਕਾਰਨ ਸੀ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।