ਲੰਘੀ ਦੇਰ ਰਾਤ ਪਿੰਡ ਮੋਹਲੋਵਾਲੀ ਵਿੱਚ ਇੱਕ ਬਜ਼ੁਰਗ ਦੀ ਪਿੰਡ ਦੇ ਛੱਪੜ ਵਿੱਚ ਡੁੱਬਣ ਨਾਲ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ 62 ਦਸੀ ਗਈ। ਜਾਣਕਾਰੀ ਦਿੰਦਿਆਂ ਬਜ਼ੁਰਗ ਦੀ ਨੂੰਹ ਰਾਜ ਅਤੇ ਰਿਸ਼ਤੇਦਾਰੀ ਸੈਮੂਅਲ ਮਸੀਹ ਨੇ ਦੱਸਿਆ ਗੁਰਮੇਲ ਸਿੰਘ ਨੂੰ ਪਿੰਡ ਦੇ ਕੁਝ ਲੋਕਾਂ ਵੱਲੋਂ ਕਰੀਬ 8 ਵਜੇ ਸ਼ਰਾਬ ਦਾ ਲਾਲਚ ਦੇ ਕੇ ਛੱਪੜ ਪਾਰ ਕਰਨ ਲਈ ਕਿਹਾ ,ਜਿਸ 'ਤੇ ਬਜ਼ੁਰਗ ਨੇ ਛੱਪੜ ਵਿੱਚ ਛਾਲ ਮਾਰ ਦਿੱਤੀ । ਛੱਪੜ ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਬਜ਼ੁਰਗ ਡੁੱਬ ਗਿਆ ਤੇ ਉਕਤ ਲੋਕ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਨੂੰ ਸੁਚਿਤ ਕੀਤਾ ਗਿਆ । ਐਨਡੀਆਰਐਫ ਦੀ ਟੀਮ ਨੂੰ ਬੁਲਾਇਆ ਗਿਆ ਜਿਨ੍ਹਾਂ ਵੱਲੋਂ ਕਾਫੀ ਸਮਾਂ ਭਾਲ ਕਰਨ ਤੋਂ ਬਾਅਦ ਬਜ਼ੁਰਗ ਦੀ ਮ੍ਰਿਤਕ ਦੇਹ ਨੂੰ ਛੱਪੜ ਵਿੱਚੋਂ ਬਾਹਰ ਕੱਢਿਆ ਗਿਆ। ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਬਜ਼ੁਰਗ ਨੇ ਸ਼ਰਾਬ ਦੇ ਲਾਲਚ 'ਚ ਛੱਪੜ ਨੂੰ ਤੈਰ ਕੇ ਪਾਰ ਕਰਨ ਦੀ ਲਗਾਈ ਸ਼ਰਤ, ਡੁੱਬਣ ਕਾਰਨ ਹੋਈ ਮੌਤ





