CM ਭਗਵੰਤ ਮਾਨ ਨੂੰ ਅੱਜ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦਾ ਕਾਫਲਾ ਹਸਪਤਾਲ ਤੋਂ ਰਵਾਨਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਤੇ ਡਾਕਟਰਾਂ ਵਲੋੋਂ ਅੱਜ ਵੀਰਵਾਰ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।CM ਮਾਨ ਨੂੰ ਪਿਛਲੇ ਹਫ਼ਤੇ ਥਕਾਵਟ ਅਤੇ ਦਿਲ ਦੀ ਧੜਕਣ ਆਮ ਨਾ ਹੋਣ ਦੀ ਸ਼ਿਕਾਇਤ ਤੋਂ ਬਾਅਦ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
CM ਭਗਵੰਤ ਮਾਨ ਨੂੰ ਮਿਲੀ ਛੁੱਟੀ, ਫੋਰਟਿਸ ਹਸਪਤਾਲ 'ਚ 5 ਸਤੰਬਰ ਤੋਂ ਸਨ ਦਾਖਲ





