ਗਲਵਾਰ ਸ਼ਾਮ ਨੂੰ ਅਗਵਾ ਹੋਏ ਹੁਸ਼ਿਆਰਪੁਰ ਸ਼ਹਿਰ ਦੇ ਦੀਪ ਨਗਰ ਤੋਂ ਪੰਜ ਸਾਲਾਂ ਅਗਵਾ ਹੋਏ ਬੱਚੇ ਦੀ ਲਾਸ਼ ਬੁੱਧਵਾਰ ਸਵੇਰੇ ਰਹੀਮਪੁਰ ਮੰਡੀ ਦੇ ਨਜ਼ਦੀਕ ਸ਼ਮਸ਼ਾਨਘਾਟ ’ਚ ਮਿਲਣ ਤੋਂ ਬਾਅਦ ਸ਼ਹਿਰ ਵਾਸੀਆਂ ਦਾ ਗੁੱਸਾ ਭੜਕ ਗਿਆ।
ਬੀਤੀ ਦੇਰ ਸ਼ਾਮ ਵੀ ਵੱਖ ਵੱਖ ਸੰਗਠਨਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤੇ ਅਤੇ ਕਥਿਤ ਦੋਸ਼ੀ ਨੂੰ ਫ਼ਾਂਸੀ ਦੀ ਸਜਾ ਦੇਣ ਦੀ ਮੰਗ ਕੀਤੀ। ਅੱਜ ਮ੍ਰਿਤਕ ਬੱਚੇ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਮੌਕੇ ’ਤੇ ਪਹੁੰਚੀਆਂ ਜਥੇਬੰਦੀਆਂ ਦੇ ਆਗੂਆਂ ਦਾ ਰੋਹ ਵੀ ਪੂਰੇ ਆਸਮਾਨ ’ਤੇ ਸੀ ਅਤੇ ਉਹ ਦੋਸ਼ੀ ਨੂੰ ਲੋਕਾਂ ਹਵਾਲੇ ਕਰਨ ਦੀ ਮੰਗ ਕਰ ਰਹੇ ਸਨ। ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਹੋਏ ਸਨ। ਪੋਸਟਮਾਰਟਮ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਉਸ ਦੇ ਪਰਿਵਾਰਕ ਮੈਂਬਰ ਅੰਤਿਮ ਸੰਸਕਾਰ ਲਈ ਫਗਵਾੜਾ ਲੈ ਗਏ।





