ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਵਿੱਚ ਦੋ ਮੋਟਰਸਾਇਕਲਾਂ ਦੀ ਆਪਸੀ ਜ਼ਬਰਦਸਤ ਟੱਕਰ ਹੋਈ ਹੈ ਇਸ ਟੱਕਰ ਦੇ ਦੌਰਾਨ ਮੋਟਰਸਾਇਕਲ ਸਵਾਰ 26 ਸਾਲਾਂ ਨੌਜਵਾਨ ਤੇ 75 ਸਾਲਾ ਸਾਬਕਾ ਸਰਪੰਚ ਦੋਵਾਂ ਦੀ ਮੌਤ ਹੋ ਗਈ ਹੈ ਫਿਲਹਾਲ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿਖੇ ਅੱਜ ਸਵੇਰੇ ਮਾਨਸਾ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਪਿੰਡ ਭੁਪਾਲ ਕਲਾਂ ਦੇ ਨੌਜਵਾਨ ਕੁਲਦੀਪ ਸਿੰਘ (26) ਬੱਸ ਨੂੰ ਕਰਾਸ ਕਰਦਾ ਹੋਇਆ ਸਾਹਮਣੇ ਆਪਣੇ ਘਰੋਂ ਮੋਟਰਸਾਈਕਲ 'ਤੇ ਨਿਕਲੇ ਬਜ਼ੁਰਗ ਦੀ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਬਜ਼ੁਰਗ ਸਾਬਕਾ ਸਰਪੰਚ ਬਿੱਕਰ ਸਿੰਘ (75) ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਨੌਜਵਾਨ ਕੁਲਦੀਪ ਸਿੰਘ ਦੀ ਮਾਨਸਾ ਹਸਪਤਾਲ ਵਿਖੇ ਮੌਤ ਹੋ ਗਈ ਹੈ। ਦੋਨੋਂ ਹੀ ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਅਚਾਨਕ ਘਟਨਾ ਦੇ ਵਿੱਚ ਦੋਨਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਵਿੱਚ ਰੱਖ ਦਿੱਤਾ ਗਿਆ ਹੈ।
ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਸਾਬਕਾ ਸਰਪੰਚ ਦੀ ਮੋਟਰਸਾਈਕਲ ਨਾਲ ਹੋਈ ਟੱਕਰ, ਦੋਵਾਂ ਦੀ ਮੌਤ





