ਹੁਣ ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਪਰਵਾਸੀ ਮਜ਼ਦੂਰਾਂ ਖਿਲਾਫ਼ ਪਾਸ ਕੀਤਾ ਮਤਾ, ਨੌਜਵਾਨ ਕੁੱਟਣ ਕਾਰਨ ਲਿਆ ਫੈਸਲਾ

15/09/2025 | Public Times Bureau | Panjab

ਹੁਸ਼ਿਆਰਪੁਰ ਵਿੱਚ ਇਕ ਬੱਚੇ ਦੇ ਕਤਲ ਤੋਂ ਬਾਅਦ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਲੋਕਾਂ ਵੱਲੋਂ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ। ਜ਼ਿਲ੍ਹੇ ਦੇ ਇਕ ਪਿੰਡ ਗਹਿਰੀ ਦੇਵੀ ਨਗਰ ਦੀ ਪੰਚਾਇਤ ਨੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਮਤਾ ਪਾਸ ਕਰ ਦਿੱਤਾ ਹੈ, ਜਦੋਂ ਕਿ ਪਿੰਡ ਲਹਿਰਾ ਮੁਹੱਬਤ ਵਿੱਚ ਪਰਵਾਸੀ ਮਜ਼ਦੂਰਾਂ ਨੇ ਇੱਕ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਹਿਰੀ ਦੇਵੀ ਨਗਰ ਦੀ ਪੰਚਾਇਤ ਨੇ ਇਕ ਮਤਾ ਪਾਸ ਕਰਕੇ ਫੈਸਲਾ ਕੀਤਾ ਹੈ ਕਿ ਪਿੰਡ ਵਿਚ ਕੋਈ ਵੀ ਪਰਵਾਸੀ ਮਜ਼ਦੂਰ ਨਹੀਂ ਰਹਿ ਸਕੇਗਾ। ਮਤੇ ਵਿੱਚ ਲਿਖਿਆ ਹੈ ਕਿ ਪਿੰਡ ਦਾ ਕੋਈ ਵੀ ਵਿਅਕਤੀ ਪਰਵਾਸੀ ਮਜ਼ਦੂਰ ਨੂੰ ਆਪਣਾ ਘਰ ਜਾਂ ਜਗ੍ਹਾ ਨਹੀਂ ਦੇਵੇਗਾ ਤੇ ਨਾ ਹੀ ਪਰਵਾਸੀ ਮਜ਼ਦੂਰ ਪਿੰਡ ਵਿਚ ਜਗ੍ਹਾ ਜਾਂ ਘਰ ਖਰੀਦ ਸਕੇਗਾ।

ਇਸ ਦੇ ਨਾਲ ਹੀ ਪਿੰਡ ’ਚ ਪਰਵਾਸੀ ਮਜ਼ਦੂਰ ਦੀ ਵੋਟ ਜਾਂ ਆਧਾਰ ਕਾਰਡ ਨਹੀਂ ਬਣਵਾਇਆ ਜਾਵੇਗਾ। ਪਰਵਾਸੀ ਮਜ਼ਦੂਰ ਜੇਕਰ ਕਿਸੇ ਨੇ ਰੱਖਣਾ ਹੈ ਤਾਂ ਉਸ ਨੂੰ ਖੇਤ ਬਣੇ ਕਮਰੇ ਅੰਦਰ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਪਰਵਾਸੀ ਮਜ਼ਦੂਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ। ਗ੍ਰਾਮ ਪੰਚਾਇਤ ਗਹਿਰੀ ਭਾਗੀ ਵੱਲੋਂ ਸਰਪੰਚ ਬਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਦੀ ਸਾਂਝੀ ਧਰਮਸ਼ਾਲਾ ’ਚ ਰੱਖੇ ਇਕੱਠ ਦੌਰਾਨ ਪੰਚਾਇਤ ਦੇ ਫੈਸਲਿਆਂ ਨੂੰ ਲੋਕਾਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਬੀਕੇਯੂ ਉਗਰਾਹਾਂ ਅਤੇ ਬੀਕੇਯੂ ਸਿੱਧੂਪੁਰ ਨੇ ਵੀ ਸਮਰਥਨ ਦਿੱਤਾ ਹੈ। ਸਰਬਸੰਮਤੀ ਨਾਲ ਲਏ ਫੈਸਲਿਆਂ ਵਿਚ ਪਿੰਡ ’ਚ ਰਹਿ ਰਹੇ ਪਰਵਾਸੀ ਮਜ਼ਦੂਰਾਂ ਉਪਰ ਹੁਣ ਪਿੰਡ ਵਿਚ ਘਰ ਜਾਂ ਜ਼ਮੀਨ ਖਰੀਦਣ ’ਤੇ ਰੋਕ ਲਗਾਈ ਗਈ ਹੈ।

ਇਸ ਤੋਂ ਇਲਾਵਾ ਪਰਵਾਸੀ ਮਜ਼ਦੂਰਾਂ ਨੂੰ ਪਿੰਡ ਵਿਚ ਲਿਆਉਣ ਵਾਲੇ ਪਰਿਵਾਰ ਉੱਪਰ ਪੂਰੀ ਜ਼ਿੰਮੇਵਾਰੀ ਪਾਈ ਗਈ ਹੈ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਕੋਈ ਪਰਵਾਸੀ ਮਜ਼ਦੂਰ ਕਿਸੇ ਤਰ੍ਹਾਂ ਦੀ ਗਲਤ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਸਨੂੰ ਲਿਆਉਣ ਵਾਲਾ ਵਿਅਕਤੀ ਵੀ ਜ਼ਿੰਮੇਵਾਰ ਹੋਵੇਗਾ। ਇਸਦੇ ਨਾਲ ਹੀ ਪੰਚਾਇਤ ਨੇ ਇਹ ਵੀ ਫੈਸਲਾ ਪਰਵਾਸੀ ਮਜ਼ਦੂਰ ਪਿੰਡ ਵਿਚ ਰਹਿਣ ਦੀ ਬਜਾਏ ਸਬੰਧਤ ਕਿਸਾਨ ਦੀ ਖੇਤ ਵਿਚ ਲੱਗੀ ਮੋਟਰ ਵਾਲੇ ਕੋਠੇ ਵਿਚ ਹੀ ਰੱਖੇ ਜਾਣਗੇ।

ਪਿੰਡ ਦੇ ਸਰਪੰਚ ਬਲਜੀਤ ਸਿੰਘ ਸਿੱਧੂ ਨੇ ਇਨ੍ਹਾਂ ਮਤਿਆਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜਲਦ ਹੀ ਉਹ ਇਨ੍ਹਾਂ ਮਤਿਆਂ ਦੀ ਕਾਪੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਦੇਣਗੇ ਤੇ ਨਾਲ ਹੀ ਪਿੰਡ ਵਿਚ ਪਰਵਾਸੀ ਮਜ਼ਦੂਰਾਂ ਦੀਆਂ ਬਣੀਆਂ ਵੋਟਾਂ ਕੱਟਣ ਲਈ ਵੀ ਕਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਕੁੱਝ ਸਮੇਂ ਦੌਰਾਨ ਪਰਵਾਸੀ ਮਜ਼ਦੂਰਾਂ ਵੱਲੋਂ ਕਈ ਗੰਭੀਰ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ, ਜਿਸਦੇ ਚੱਲਦੇ ਇਹ ਫੈਸਲੇ ਲਏ ਗਏ ਹਨ।

Now The Panchayat Of This Village In Punjab Has Passed A Resolution Against Migrant Laborers The Decision Was Taken Due To The Beating Of The Youth


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App