ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਅੱਤੇਵਾਲੀ ਦੇ ਨਜ਼ਦੀਕ ਇੱਕ ਸਪਾ ਸੈਂਟਰ ਚਲਾਉਣ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਵਿੱਚ ਇੱਕ ਪਤੀ-ਪਤਨੀ ਦੇ ਖਿਲਾਫ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ, ਤੇ ਇਸ ਮਾਮਲੇ ਵਿੱਚ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਉਸ ਦਾ ਪਤੀ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਖਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਅੱਤੇਵਾਲੀ ਦੇ ਨਜ਼ਦੀਕ ਇੱਕ ਸਪਾ ਸੈਂਟਰ ਚੱਲ ਰਿਹਾ ਜਿਹਦੇ ਵਿੱਚ ਦੇਹ ਵਪਾਰ ਦਾ ਧੰਦਾ ਕੀਤਾ ਜਾ ਰਿਹਾ, ਇਸ ਤੋਂ ਬਾਅਦ ਉਹਨਾਂ ਵੱਲੋਂ ਕਾਰਵਾਈ ਕਰਦੇ ਹੋਏ ਉਥੇ ਰੇਡ ਕੀਤੀ ਗਈ ਅਤੇ ਇਸ ਧੰਦੇ ਦਾ ਪਰਦਾਫਾਸ਼ ਕਰਕੇ ਇੱਕ ਔਰਤ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਜਦੋਂ ਕਿ ਉਸਦਾ ਪਤੀ ਫਰਾਰ ਹੋ ਗਿਆ ਜਿਸ ਨੂੰ ਗਿਰਫਤਾਰ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਰੇਡਾਂ ਕੀਤੀਆਂ ਜਾ ਰਹੀਆਂ ਹਨ ।