ਮਾਣਯੋਗ ਸ੍ਰੀ ਸਵਪਨ ਸ਼ਰਮਾ (IPS) ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਸ੍ਰੀ ਰੁਪਿੰਦਰ ਸਿੰਘ (IPS) ਡਿਪਟੀ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ ਹੇਠ ਕਮਿਸ਼ਨਰੇਟ ਪੁਲਿਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਆਪਕ ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦਾ ਮੁੱਖ ਉਦੇਸ਼ ਜਨਤਾ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਨਾ ਅਤੇ ਤਿਉਹਾਰੀ ਮੌਸਮ ਦੌਰਾਨ ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣਾ ਸੀ।
ਇਸ ਸਬੰਧੀ ਸ੍ਰੀ ਕੰਵਲਪ੍ਰੀਤ ਸਿੰਘ (PPS) ਵਧੀਕ ਡਿਪਟੀ ਕਮਿਸ਼ਨਰ ਪੁਲਿਸ-3 ਨੇ ਦੱਸਿਆ ਕਿ ਸ੍ਰੀ ਗੁਰਇਕਬਾਲ ਸਿੰਘ (ACP ਸਿਵਲ ਲਾਈਨ), ਸ੍ਰੀ ਜਤਿੰਦਰਪਾਲ ਸਿੰਘ (ACP ਪੱਛਮੀ) ਅਤੇ ਵੱਖ-ਵੱਖ ਥਾਣਿਆਂ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਥਾਣਾ ਸਰਾਭਾ ਨਗਰ ਖੇਤਰ ਵਿੱਚ ਮਾੱਲਜ਼, ਪਾਰਕਿੰਗ ਖੇਤਰਾਂ ਅਤੇ ਹੋਰ ਜਨਤਕ ਥਾਵਾਂ 'ਤੇ ਸਖ਼ਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਅਸੁਰੱਖਿਅਤ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ, ਤਾਂ ਜੋ ਲੋਕ ਬਿਨਾ ਕਿਸੇ ਡਰ-ਭੈ ਦੇ ਆਪਣੇ ਪਰਿਵਾਰਾਂ ਸਮੇਤ ਤਿਉਹਾਰਾਂ ਦਾ ਆਨੰਦ ਮਾਣ ਸਕਣ।
ਇਸ ਮੌਕੇ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਨਾਲ ਸਹਿਯੋਗ ਕਰਨ। ਨਾਲ ਹੀ, ਜੇਕਰ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਏ, ਤਾਂ ਉਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਤਰ੍ਹਾਂ ਦੇ ਵਿਸ਼ੇਸ਼ ਓਪਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਤਿਉਹਾਰੀ ਮੌਸਮ ਦੌਰਾਨ ਲੋਕਾਂ ਦੀ ਸੁਰੱਖਿਆ, ਜਨਤਕ ਭਲਾਈ ਅਤੇ ਪਬਲਿਕ ਸਿਕਿਉਰਟੀ ਪੂਰੀ ਤਰ੍ਹਾਂ ਯਕੀਨੀ ਬਣਾਈ ਜਾ ਸਕੇ।
Commissionerate Police Ludhiana Conducts Special Operations For Public Safety And Security During Festivals
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)