ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨਾਲ ਮੀਟਿੰਗ

02/12/2025 | Public Times Bureau | Panjab

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨਾਲ ਕੀਤੀ ਮੀਟਿੰਗ ਕੀਤੀ । ਇਸ ਮੌਕੇ ਐਸ.ਐਸ.ਪੀ.ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ,ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ,ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ,ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ,ਐਕਸੀਅਨ ਪੀ.ਐਸ.ਪੀ.ਸੀ.ਐਲ ਇੰਜ. ਹਰਵਿੰਦਰ ਸਿੰਘ ਧੀਮਾਨ,ਡੀ.ਐਸ.ਪੀ. ਬਿਕਰਮਜੀਤ ਸਿੰਘ ਘੁੰਮਣ,ਡੀ.ਆਈ.ਓ ਸਾਈਨ ਕਮਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਤਹਿਤ ਇਹ ਚੋਣਾਂ ਪੂਰੀ ਤਰ੍ਹਾਂ ਨਿਰਪੱਖ,ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਸਬੰਧੀ ਹਦਾਇਤਾ ਜਾਰੀ ਕੀਤੀਆਂ ਅਤੇ ਕਿਹਾ ਕਿ ਆਦਰਸ ਚੋਣ ਜਾਬਤੇ ਦੀ ਪਾਲਣਾ ਕਰਨ ਨੂੰ ਵਿਸ਼ੇਸ ਧਿਆਨ ਦਿੱਤਾ ਜਾਵੇ ਅਤੇ ਇਸ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਜੇਕਰ ਕੋਈ ਵੀ ਅਜਿਹੀ ਚੀਜ ਧਿਆਨ ਵਿਚ ਆਉਂਦੀ ਹੈ ਜਿਸ ਨਾਲ ਆਦਰਸ ਚੋਣ ਜਾਬਤੇ ਦੀ ਉਲੰਘਣਾ ਜਾਪਦੀ ਹੈ ਤਾਂ ਇਸ ਤੇ ਫੌਰੀ ਕਾਰਵਾਈ ਕਰਦਿਆਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਰੁਸਤ ਕੀਤਾ ਜਾਵੇ ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਅੱਜ ਮਿਤੀ 01 ਦਸੰਬਰ 2025 ਨੂੰ ਕਿਸੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ । ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ ।
ਉਨ੍ਹਾਂ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਤੇ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਫ਼ਤਰ ਉਪ ਮੰਡਲ ਮੈਜਿਸ਼ਟ੍ਰੇਟ ਮਾਲੇਰਕੋਟਲਾ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ । ਇਸੇ ਤਰ੍ਹਾਂ ਪੰਚਾਇਤ ਸੰਮਤੀ ਮਾਲੇਰਕੋਟਲਾ ਲਈ ਕੋਰਟ ਰੂਮ ਦਫ਼ਤਰ ਉਪ ਮੰਡਲ ਮੈਜਿਸ਼ਟ੍ਰੇਟ ਮਾਲੇਰਕੋਟਲਾ ਵਿਖੇ, ਪੰਚਾਇਤ ਸੰਮਤੀ ਅਮਰਗੜ੍ਹ ਲਈ ਦਫ਼ਤਰ ਉਪ ਮੰਡਲ ਮੈਜਿਸ਼ਟ੍ਰੇਟ ਅਮਰਗੜ੍ਹ ਵਿਖੇ ਅਤੇ ਪੰਚਾਇਤ ਸੰਮਤੀ ਅਹਿਮਦਗੜ੍ਹ ਲਈ ਦਫ਼ਤਰ ਉਪ ਮੰਡਲ ਮੈਜਿਸ਼ਟ੍ਰੇਟ ਅਹਿਮਦਗੜ੍ਹ ਵਿਖੇ ਰਿਟਰਨਿੰਗ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ।

Meeting With Deputy Commissioner Malerkotla Civil And Police Administration For Preparations For Zila Parishad And Panchayat Samiti Elections


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App