ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ 2025 ਨੂੰ ਸਵੇਰੇ 11 ਵਜੇ SGPC ਦੇ ਮੁੱਖ ਦਫ਼ਤਰ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਗਈ FIR ’ਤੇ ਵਿਚਾਰ ਕਰਨ ਲਈ ਵਿਸ਼ੇਸ਼ ਤੌਰ ’ਤੇ ਬੁਲਾਈ ਗਈ ਹੈ।
SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਸ ਮਹੱਤਵਪੂਰਨ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਅੰਤ੍ਰਿੰਗ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਅਧਿਕਾਰਿਕ ਪੱਤਰ ਜਾਰੀ ਕਰਕੇ ਇਕੱਤਰਤਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ SGPC ਦੇ ਮੁੱਖ ਦਫ਼ਤਰ ਵਿਚ ਹੋਵੇਗੀ, ਜਿੱਥੇ FIR ਨਾਲ ਜੁੜੇ ਤੱਥਾਂ ਅਤੇ ਭਵਿੱਖੀ ਕਾਰਵਾਈ ’ਤੇ ਵਿਆਪਕ ਚਰਚਾ ਕੀਤੇ ਜਾਣ ਦੀ ਉਮੀਦ ਹੈ।
Sgpc Calls Special Meeting On December 11th Important Issue To Be Decided
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)