ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ

09/12/2025 | Public Times Bureau | Darbar Sahib

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨

Ttoddee Mahalaa 5 Har Bisrat Sadaa Khuaaree Taa Kau Dhhokhaa Kahaa Biaapai Jaa Kau Ott Tuhaaree


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App