ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਸਮਾਪਤ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ ਤਹਿਤ ਇੱਕ ਮਹੱਤਵਪੂਰਣ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਅਨੁਸਾਰ, ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਨਾਲ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਕਰ ਦਿੱਤੀ ਗਈ ਹੈ।
ਇਹ ਪਾਬੰਦੀ ਫੌਜ, ਅਰਧ-ਸੈਨਿਕ ਬਲਾਂ, ਪੁਲਿਸ, ਧਾਰਮਿਕ ਰੀਤੀ-ਰਿਵਾਜਾਂ ਤਹਿਤ ਅਧਿਕਾਰਤ ਵਿਅਕਤੀਆਂ, ਬੈਂਕ ਕਰਮਚਾਰੀਆਂ ਅਤੇ ਗਾਰਡਾਂ, ਅਤੇ ਉਹਨਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੁੰਦੀ ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਰ ਪ੍ਰਦਾਨ ਕੀਤਾ ਗਿਆ ਹੈ।
ਇਸ ਹੁਕਮ ਨੂੰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰੱਖਿਆ ਜਾਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਤਣਾਅ ਤੋਂ ਬਚਿਆ ਜਾ ਸਕੇ ਅਤੇ ਚੋਣਾਂ ਸ਼ਾਂਤੀ ਅਤੇ ਸੁਰੱਖਿਆ ਨਾਲ ਸੰਪੰਨ ਹੋਣ।
Strict Rules For Those Holding Arms Licenses New Decree Issued
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)